ਸੁਲਤਾਨਪੁਰ ਲੋਧੀ ਵਿਚ ਰਹਿੰਦੀ ਇਕ ਬੇਵਸ ਮਾਂ ਦੀਆਂ ਹੰਝੂਆਂ ਭਰੀਆਂ ਅਪੀਲਾਂ ਸ਼ੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਪੰਜਾਂ ਪੁੱਤਰਾਂ ਦੀ ਮਾਂ ਮਨਜੀਤ ਕੌਰ ਨੇ ਆਪਣੇ ਚਾਰ ਪੁੱਤ ਨਸ਼ਿਆਂ ਕਾਰਨ ਗੁਆ ਦਿੱਤੇ ਹਨ ਅਤੇ ਪੰਜਵਾਂ ਪੁੱਤ ਵੀ ਇਸ ਵੇਲੇ ਮੰਜੇ ’ਤੇ ਪਿਆ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ ਰਿਹਾ ਹੈ। ਇਸ ਪੀੜਤ ਮਾਂ ਦਾ ਇਲਜ਼ਾਮ ਹੈ ਕਿ ਇਲਾਕੇ ਵਿਚ ਸ਼ਰ੍ਹੇਆਮ ਨਸ਼ਾ ਵਿਕ ਰਿਹਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਕਈ ਨੂੰਹਾਂ ਪਿੰਡ ਛੱਡ ਕੇ ਚਲੀਆਂ ਗਈਆਂ ਹਨ ਅਤੇ ਬਜ਼ੁਰਗ ਮਹਿਲਾਵਾਂ ਹੁਣ ਆਪਣੇ ਪੋਤੇ-ਪੋਤੀਆਂ ਨੂੰ ਸੰਭਾਲਣ ਲਈ ਮਜਬੂਰ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਈ ਪਰਿਵਾਰਾਂ ਨੇ ਆਪਣੇ ਪੁੱਤਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਵੀ ਭੇਜਿਆ, ਪਰ ਘਰ ਪਰਤਣ ’ਤੇ ਉਹ ਮੁੜ ਨਸ਼ੇ ਦੀ ਦਲਦਲ ਵਿਚ ਫਸ ਗਏ ਹਨ।
ਇਕ ਮਾਂ ਦੇ ਚਾਰ ਪੁੱਤ ਨਸ਼ੇ ਦੀ ਭੇਟ ਚੜ੍ਹੇ, ਪੰਜਵਾਂ ਮੰਜੇ ‘ਤੇ

