ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਜਮਹੂਰੀ ਕਿਸਾਨ ਸਭਾ ਪੰਜਾਬ ਅਤੇ ਬਾਰਡਰ ਏਰੀਆ ਸੰਘਰਸ਼ ਕਮੇਟੀ ਦੇ ਕਿਸਾਨਾਂ, ਮਜ਼ਦੂਰਾਂ ਅਤੇ ਬਿਜਲੀ ਕਾਮਿਆਂ ਵਲੋਂ ਵੱਖ-ਵੱਖ ਮੰਗਾਂ ਨੂੰ ਲੈ ਕੇ ਅੱਜ ਗਣਤੰਤਰ ਦਿਵਸ ਮੌਕੇ ਟਰੈਕਟਰ ਮਾਰਚ ਕੱਢ ਕੇ ਰੋਸ ਵਿਖਾਵਾ ਕੀਤਾ ਗਿਆ। ਇਸ ਟਰੈਕਟਰ ਰੋਸ ਮਾਰਚ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਵਲੋਂ ਬਿਜਲੀ ਸੋਧ ਬਿੱਲ 2025 ਦਾ ਵਿਰੋਧ ਕਰਦਿਆਂ ਲੇਬਰ ਕਾਨੂੰਨ ਦੀਆਂ ਚਾਰ ਧਰਾਵਾਂ, ਮਨਰੇਗਾ ਦਾ ਪੁਰਾਣਾ ਸਰੂਪ ਬਹਾਲ ਕਰਨ ਅਤੇ ਬੀਜ ਬਿੱਲ ਵਾਪਸ ਕਰਵਾਉਣ ਲਈ ਟਰੈਕਟਰ ਮਾਰਚ ਕਰਕੇ ਰੋਸ ਮਾਰਚ ਕੱਢਿਆ ਗਿਆ। ਕਿਸਾਨਾਂ ਦੀ ਮੰਗ ਸੀ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕਰਕੇ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇ।
ਗਣਤੰਤਰ ਦਿਵਸ ਮੌਕੇ ਕਿਸਾਨ ਜਥੇਬੰਦੀਆਂ ਵਲੋਂ ਟਰੈਕਟਰ ਮਾਰਚ

