Main News News

ਪੂਰੀ ਰਾਤ ਚੱਲੀ ਸੁਣਵਾਈ, ਕੰਚਨਪ੍ਰੀਤ ਕੌਰ ਰਿਹਾਅ, ਪੰਜਾਬ ਸਰਕਾਰ ਨੂੰ ਝਟਕਾ

ਕੰਚਨਪ੍ਰੀਤ ਕੌਰ

ਤਰਨ ਤਾਰਨ / ਦੂਜਾ ਪੰਜਾਬ ਨਿਊਜ਼

ਪੰਜਾਬ ਦੇ ਤਰਨਤਾਰਨ ਜ਼ਿਮਨੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬਣੀ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਨੂੰ ਅੱਜ ਤੜਕੇ ਰਿਹਾਅ ਕਰ ਦਿੱਤਾ। ਤਰਨਤਾਰਨ ਅਦਾਲਤ ਵਿੱਚ ਰਾਤ 8 ਵਜੇ ਸੁਣਵਾਈ ਸ਼ੁਰੂ ਹੋਈ ਸੀ, ਜਿਸ ਤੋਂ ਬਾਅਦ ਸਵੇਰੇ 4 ਵਜੇ ਅਦਾਲਤ ਨੇ ਫ਼ੈਸਲਾ ਸੁਣਾਇਆ।
ਰਿਹਾਈ ਤੋਂ ਬਾਅਦ ਕੰਚਨਪ੍ਰੀਤ ਨੇ ਕਿਹਾ, “ਮੇਰੇ ਨਾਲ ਖੜ੍ਹ ਕੇ ਸਹਿਯੋਗ ਦੇਣ ਲਈ ਮੈਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦੀ ਹਾਂ।”
ਜ਼ਿਮਨੀ ਦੌਰਾਨ ਪੁਲੀਸ ਵੱਲੋਂ ਕੰਚਨਪ੍ਰੀਤ ਖ਼ਿਲਾਫ਼ ਕਰੀਬ ਚਾਰ ਕੇਸ ਦਰਜ ਕੀਤੇ ਗਏ ਸਨ। ਇਨ੍ਹਾਂ ਮਾਮਲਿਆਂ ਦੇ ਵਿਰੁੱਧ ਕੰਚਨਪ੍ਰੀਤ ਨੇ ਸਥਾਨਕ ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਸੀ।
ਸ਼ੁੱਕਰਵਾਰ (28 ਨਵੰਬਰ) ਨੂੰ ਕੰਚਨਪ੍ਰੀਤ ਜਦੋਂ ਜਾਂਚ ਵਿੱਚ ਸ਼ਾਮਿਲ ਹੋਣ ਲਈ ਮਜੀਠਾ ਥਾਣੇ ਪਹੁੰਚੀ, ਤਾਂ ਛੇ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਵਿਦੇਸ਼ ਵਿੱਚ ਰਹਿ ਰਹੇ ਉਨ੍ਹਾਂ ਦੇ ਪਤੀ ਅੰਮ੍ਰਿਤਪਾਲ ਸਿੰਘ ਬਾਠ ਖ਼ਿਲਾਫ਼ ਚੋਣਾਂ ਦੌਰਾਨ ਵੋਟਰਾਂ ਨੂੰ ਧਮਕਾਉਣ ਦੇ ਦੋਸ਼ਾਂ ਹੇਠ ਦਰਜ ਮਾਮਲੇ ਵਿੱਚ ਕੰਚਨਪ੍ਰੀਤ ਕੌਰ ਨੂੰ ਨਾਮਜ਼ਦ ਕਰਦਿਆਂ ਗ੍ਰਿਫ਼ਤਾਰੀ ਦਿਖਾਈ।

ਹਾਈਕੋਰਟ ਦਾ ਦਖ਼ਲ
ਇਸ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਰਜ਼ੀ ਦਾਇਰ ਕੀਤੀ। ਸ਼ਨੀਵਾਰ (29 ਨਵੰਬਰ) ਨੂੰ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਖ਼ੁਦ ਜਾਂਚ ਵਿੱਚ ਸ਼ਾਮਲ ਹੋਣ ਆ ਰਿਹਾ ਹੋਵੇ, ਤਾਂ ਉਸ ਨੂੰ ਅਚਾਨਕ ਗ੍ਰਿਫ਼ਤਾਰ ਕਿਵੇਂ ਕੀਤਾ ਜਾ ਸਕਦਾ ਹੈ।
ਅਦਾਲਤ ਨੇ ਇਸ ਕਾਰਵਾਈ ਨੂੰ ਪਾਰਦਰਸ਼ਿਤਾ ਦੇ ਖ਼ਿਲਾਫ਼ ਕਰਾਰ ਦਿੰਦਿਆਂ ਤੁਰੰਤ ਕੰਚਨਪ੍ਰੀਤ ਦੀ ਹਿਰਾਸਤ ਪੁਲੀਸ ਤੋਂ ਲੈ ਕੇ ਜੱਜ ਦੇ ਸਪੁਰਦ ਕਰ ਦਿੱਤੀ। ਨਾਲ ਹੀ ਤਰਨਤਾਰਨ ਅਦਾਲਤ ਨੂੰ ਹੁਕਮ ਦਿੱਤਾ ਕਿ ਇਸ ਮਾਮਲੇ ਦੀ ਸੁਣਵਾਈ ਉਸੇ ਰਾਤ ਕੀਤੀ ਜਾਵੇ ਕਿ ਉਨ੍ਹਾਂ ਨੂੰ ਰਿਮਾਂਡ ‘ਤੇ ਭੇਜਿਆ ਜਾ ਸਕਦਾ ਹੈ ਜਾਂ ਨਹੀਂ।

ਅਦਾਲਤ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਵਕੀਲ ਅਦਾਲਤ ਵਿੱਚ ਨਹੀਂ ਪਹੁੰਚਦੇ, ਤਦ ਤੱਕ ਉਨ੍ਹਾਂ ਨੂੰ ਰਿਮਾਂਡ ਲਈ ਪੇਸ਼ ਨਾ ਕੀਤਾ ਜਾਵੇ। ਇਸ ਤੋਂ ਬਾਅਦ ਪੁਲੀਸ ਕੰਚਨਪ੍ਰੀਤ ਨੂੰ ਤਰਨ ਤਾਰਨ ਅਦਾਲਤ ਲੈ ਕੇ ਪਹੁੰਚੀ। ਰਾਤ 8 ਵਜੇ ਅਦਾਲਤ ਵਿੱਚ ਸੁਣਵਾਈ ਸ਼ੁਰੂ ਹੋਈ।

ਸਵੇਰੇ 4 ਵਜੇ ਅਦਾਲਤ ਨੇ ਫ਼ੈਸਲਾ ਸੁਣਾਇਆ
ਰਾਤ 10 ਵਜੇ ਬਹਿਸ ਹੋਰ ਤੇਜ਼ ਹੋ ਗਈ, ਜਿਸ ਵਿੱਚ ਬਚਾਅ ਪੱਖ ਨੇ ਗ੍ਰਿਫ਼ਤਾਰੀ ਨੂੰ ਗ਼ੈਰਕਾਨੂੰਨੀ ਦੱਸਿਆ, ਜਦਕਿ ਪੁਲੀਸ ਨੇ ਆਪਣੀ ਕਾਰਵਾਈ ਨੂੰ ਸਹੀ ਸਾਬਤ ਕਰਨ ਦੀ ਕੋਸ਼ਿਸ਼ ਕੀਤੀ। ਸੁਣਵਾਈ ਦੌਰਾਨ ਅਕਾਲੀ ਦਲ ਦੇ ਵਰਕਰ ਅਦਾਲਤ ਦੇ ਬਾਹਰ ਖੜ੍ਹੇ ਰਹੇ। ਸਵੇਰੇ 4 ਵਜੇ ਅਦਾਲਤ ਨੇ ਕੰਚਨਪ੍ਰੀਤ ਕੌਰ ਨੂੰ ਰਿਹਾਅ ਕਰਨ ਦਾ ਹੁਕਮ ਜਾਰੀ ਕੀਤਾ।
FIR ਪਹਿਲਾਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸੀ:
ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਕੰਚਨਪ੍ਰੀਤ ਕੌਰ ਨੂੰ ਝਬਾਲ ਥਾਣੇ ਵਿੱਚ 11 ਨਵੰਬਰ ਨੂੰ ਦਰਜ ਕੀਤੀ ਗਈ ਐਫ਼ਆਈਆਰ ਨੰਬਰ 208 ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ। ਇਹ ਐਫ਼ਆਈਆਰ ਪਹਿਲਾਂ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਦਰਜ ਕੀਤੀ ਗਈ ਸੀ, ਪਰ ਬਾਅਦ ਵਿੱਚ ਇਸ ਵਿੱਚ ਕੰਚਨਪ੍ਰੀਤ ਦਾ ਨਾਮ ਸ਼ਾਮਲ ਕਰ ਦਿੱਤਾ ਗਿਆ।
ਵਲਟੋਹਾ ਨੇ ਦੱਸਿਆ ਕਿ ਸੁਪਰੀਮ ਕੋਰਟ ਅਤੇ ਹਾਈਕੋਰਟ ਦੇ ਨਿਯਮਾਂ ਮੁਤਾਬਕ 7 ਸਾਲ ਤੋਂ ਘੱਟ ਸਜ਼ਾ ਵਾਲੇ ਮਾਮਲਿਆਂ ਵਿੱਚ ਗ੍ਰਿਫ਼ਤਾਰੀ ਤੋਂ ਪਹਿਲਾਂ 7 ਦਿਨਾਂ ਦਾ ਨੋਟਿਸ ਦੇਣਾ ਲਾਜ਼ਮੀ ਹੁੰਦਾ ਹੈ, ਜਿਸ ਨੂੰ ਪੰਜਾਬ ਪੁਲੀਸ ਨੇ ਨਜ਼ਰਅੰਦਾਜ਼ ਕੀਤਾ। ਇਸ ਐਫ਼ਆਈਆਰ ਵਿੱਚ ਧਾਰਾਵਾਂ 174, 351(2), 51(3) ਅਤੇ 111 ਬੀਐਨਐਸ ਸ਼ਾਮਲ ਹਨ, ਜੋ ਸਾਰੀਆਂ 7 ਸਾਲ ਤੋਂ ਘੱਟ ਸਜ਼ਾ ਵਾਲੀਆਂ ਹਨ।
ਪੁਲੀਸ ਨੇ ਰਿਪੋਰਟ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਪਹਿਲਾਂ, ਮਜੀਠਾ ਥਾਣੇ ਪਹੁੰਚਣ ਤੋਂ ਪਹਿਲਾਂ ਕੰਚਨਪ੍ਰੀਤ ਮੀਡੀਆ ਸਾਹਮਣੇ ਆਈ ਅਤੇ ਸਿਰਫ਼ ਇਤਨਾ ਹੀ ਕਿਹਾ ਸੀ ਕਿ ਉਨ੍ਹਾਂ ਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm