ਅੰਮਿ੍ਰਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਭਾਰਤ ਤੋਂ 1900 ਤੋਂ ਵੱਧ ਸਿੱਖ ਸ਼ਰਧਾਲੂਆਂ ਦਾ ਜਥਾ ਗਿਆ ਸੀ। ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਕੇ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਵੀ ਪਰਤ ਚੁੱਕਾ ਹੈ।
ਪਰ ਇਸ ਜਥੇ ਦੀ ਇਕ ਮਹਿਲਾ ਮੈਂਬਰ ਦੇ ਵਾਪਸ ਨਾ ਆਉਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਲਾਪਤਾ ਹੋਈ ਮਹਿਲਾ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਤ ਹੈ। ਸੂੁ
ਤਰਾਂ ਦਾ ਦੱਸਣਾ ਹੈ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਸ ਮਹਿਲਾ ਨੇ ਇਮੀਗਰੇਸ਼ਨ ਫਾਰਮ ਵਿਚ ਆਪਣੀ ਨਾਗਰਿਕਤਾ ਅਤੇ ਪਾਸਪੋਰਟ ਨੰਬਰ ਦਾ ਜ਼ਿਕਰ ਹੀ ਨਹੀਂ ਕੀਤਾ ਸੀ।
ਅਧਿਕਾਰੀਆਂ ਵਲੋਂ ਇਸ ਸਬੰਧੀ ਦਿੱਲੀ ਵਿਚ ਪਾਕਿਸਤਾਨੀ ਦੂਤਾਵਾਸ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਵੀ ਰਿਪੋਰਟ ਕਰ ਰਹੇ ਹਨ। ਦੱਸਣਯੋਗ ਹੈ ਕਿ ਲੰਘੀ 4 ਨਵੰਬਰ ਨੂੰ ਅਟਾਰੀ-ਵਾਹਗਾ ਸਾਂਝੀ ਪੋਸਟ ਰਾਹੀਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਗਿਆ ਸੀ।

