ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡਾ ਐਕਸ਼ਨ ਕੀਤਾ ਹੈ, ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੌਕੇ ਤੇਤ ਪਹੁੰਚ ਕੀ ਸਥਿਤੀ ਦਾ ਜ਼ਾਇਜਾ ਲਿਆ ਹੈ। ਪੁਲਿਸ ਨੇ ਮੁੱਖ ਮੁਲਜ਼ਮ ਪ੍ਰਭਜੀਤ ਸਿੰਘ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮੌਤਾਂ ਦੇ ਅੰਕੜਿਆਂ ਨੂੰ ਲੈ ਕਿ ਪਹਿਲਾਂ ਕੋਈ ਪੁਖਤਾ ਜਾਣਕਾਰੀ ਨਹੀਂ ਸੀ ਪਰ ਹੁਣ ਗਿਣਤੀ 15 ਦੱਸੀ ਜਾ ਰਹੀ ਹੈ । ਕਿਹਾ ਜਾ ਰਿਹਾ ਹੈ ਇਹ ਸਾਰੇ ਮਰਨ ਵਾਲੇ ਮਜ਼ਦੂਰ ਸਨ ਤੇ ਇਹ ਭੱਠੇ ਉੱਤੇ ਮਜ਼ਦੂਰੀ ਕਰਦੇ ਸਨ।

