Main News News

ਮਨਰੇਗਾ ਦੀ ਨਾਮ ਤਬਦੀਲੀ ਲਈ ਬਿੱਲ ਇਸੇ ਹਫਤੇ ਹੋਵੇਗਾ ਪੇਸ਼,ਗਾਂਧੀ ਦਾ ਨਾਮ ਹਟਾਉਣ ’ਤੇ ਵਿਰੋਧੀ ਧਿਰਾਂ ਨੇ ਚੁੱਕੇ ਸਵਾਲ

ਮਜ਼ਦੂਰ ਮਨਰੇਗਾ

ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੁਜ਼ਗਾਰ ਗਾਰੰਟੀ ਐਕਟ’ (ਮਨਰੇਗਾ) ਨੂੰ ਰੱਦ ਕਰਨ ਅਤੇ ਇਸ ਸਬੰਧ ਵਿਚ ਇਕ ਨਵਾਂ ਕਾਨੂੰਨ ਬਣਾਉਣ ਲਈ ਲੋਕ ਸਭਾ ’ਚ ਬਿੱਲ ਲੈ ਕੇ ਆ ਸਕਦੀ ਹੈ।

ਇਸ ਨਵੇਂ ਬਿੱਲ ਦਾ ਨਾਮ ‘ਵਿਕਸਿਤ ਭਾਰਤ-ਜੀ ਰਾਮ ਜੀ’ ਹੋਵੇਗਾ। ਇਸ ਬਿੱਲ ਦੀਆਂ ਕਾਪੀਆਂ ਲੋਕ ਸਭਾ ਮੈਂਬਰਾਂ ਨੂੰ ਵੰਡੀਆਂ ਗਈਆਂ ਹਨ। ਇਸ ਕਦਮ ਨਾਲ ਕਾਂਗਰਸ ਦੀ ਅਗਵਾਈ ਵਾਲੀਆਂ ਵਿਰੋਧੀ ਧਿਰਾਂ ਨੇ ਕੇਂਦਰ ਸਰਕਾਰ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ।

ਦੱਸਣਯੋਗ ਹੈ ਕਿ ਕਾਂਗਰਸ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਨੇ 2005 ਵਿਚ ਨੈਸ਼ਨਲ ਰੂਰਲ ਐਂਪਲਾਇਮੈਂਟ ਗਾਰੰਟੀ ਐਕਟ (ਨਰੇਗਾ) ਪੇਸ਼ ਕੀਤਾ ਸੀ, ਤਾਂ ਜੋ ਦੇਸ਼ ਭਰ ਵਿਚ ਪੇਂਡੂ ਰੁਜ਼ਗਾਰ ਨੂੰ ਯਕੀਨੀ ਬਣਾਇਆ ਜਾ ਸਕੇ।

ਹਾਲਾਂਕਿ ਬਾਅਦ ਵਿਚ ਇਕ ਸੋਧ ਰਾਹੀਂ ਇਸ ਕਾਨੂੰਨ ਦਾ ਨਾਮ ਬਦਲ ਕੇ ਮਨਰੇਗਾ ਕਰ ਦਿੱਤਾ ਗਿਆ ਸੀ, ਜਿਸ ਵਿਚ ਮਹਾਤਮਾ ਗਾਂਧੀ ਦਾ ਨਾਮ ਜੋੜਿਆ ਗਿਆ ਸੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm