News uncategorized

ਵਿਕਰਮਾਦਿੱਤਿਆ ਸਿੰਘ ਤੇ ਡਾ. ਅਮਰੀਨ ਕੌਰ ਵਿਆਹ ਦੇ ਬੰਧਨ ’ਚ ਬੱਝੇ

ਵਿਕਰਮਾਦਿੱਤਿਆ ਹਿਮਾਚਲ ਦੇ ਕਈ ਵਾਰ ਮੁੱਖ ਮੰਤਰੀ ਰਹੇ ਵੀਰਭੱਦਰ ਸਿੰਘ ਦੇ ਸਪੁੱਤਰ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ’ਚ ਮੰਤਰੀ ਹਨ

ਚੰਡੀਗੜ੍ਹ/ਬਿਊਰੋ ਨਿਊਜ਼
ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਵਿਚ ਪੀ.ਡਬਲਿਊ.ਡੀ. ਮੰਤਰੀ ਵਿਕਰਮਾਦਿੱਤਿਆ ਸਿੰਘ ਅਤੇ ਪੰਜਾਬ ਦੀ ਡਾ. ਅਮਰੀਨ ਕੌਰ ਚੰਡੀਗੜ੍ਹ ’ਚ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਵਿਆਹ ਦੇ ਇਸ ਸਾਦਗੀ ਭਰੇ ਸਮਾਗਮ ਵਿਚ ਸਿਰਫ ਕਰੀਬੀ ਰਿਸ਼ਤੇਦਾਰ ਹੀ ਸ਼ਾਮਲ ਹੋਏ।

ਜੋਤਿੰਦਰ ਸਿੰਘ ਸੇਖੋਂ ਅਤੇ ਓਪਿੰਦਰ ਕੌਰ ਦੀ ਧੀ ਡਾ. ਅਮਰੀਨ ਕੌਰ ਪੰਜਾਬ ਯੂਨੀਵਰਸਿਟੀ ਵਿਚ ਅਸਿਸਟੈਂਟ ਪ੍ਰੋਫੈਸਰ ਦੇ ਅਹੁਦੇ ’ਤੇ ਸੇਵਾਵਾਂ ਨਿਭਾ ਰਹੇ ਹਨ।

ਦੱਸਣਯੋਗ ਹੈ ਕਿ ਹਿਮਾਚਲ ਪ੍ਰਦੇਸ਼ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਦਾ ਇਹ ਦੂਜਾ ਵਿਆਹ ਹੈ।

ਵਿਕਰਮਾਦਿੱਤਿਆ ਦਾ ਪਹਿਲਾਂ ਵਿਆਹ ਰਾਜਸਥਾਨ ਦੇ ਅਮੇਤ ਦੀ ਰਾਜਕੁਮਾਰੀ ਸੁਦਰਸ਼ਨਾ ਚੁੰਡਾਵਤ ਨਾਲ 2019 ਵਿੱਚ ਹੋਇਆ ਸੀ ਅਤੇ ਨਵੰਬਰ 2024 ਵਿੱਚ ਦੋਵਾਂ ਦਾ ਤਲਾਕ ਹੋ ਗਿਆ ਸੀ।

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ