Main News News

ਸੁਖਬੀਰ ਬਾਦਲ ਨੇ ਡੀਜੀਪੀ ਦਫਤਰ ’ਚ ਲਾਇਆ ਧਰਨਾ

ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਚੰਡੀਗੜ੍ਹ ਸਥਿਤ ਪੰਜਾਬ ਦੇ ਡੀ.ਜੀ.ਪੀ ਦਫਤਰ ਵਿਖੇ ਪੱਕਾ ਧਰਨਾ ਲਾ ਕੇ ਬੈਠ ਗਏ। ਸੁਖਬੀਰ ਸਿੰਘ ਬਾਦਲ ਨੇ ਡੀਜੀਪੀ ਨੂੰ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ 328 ਸਰੂਪਾਂ ਦੇ ਮਾਮਲੇ ਵਿਚ ਐਸ.ਆਈ.ਟੀ. ਬਣਾ ਕੇ ਮੇਰੇ ਨਿੱਜੀ ਕਾਰੋਬਾਰ ਦੀ ਜਾਂਚ ਕਰਕੇ ਝੂਠਾ ਪਰਚਾ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਪੁਲਿਸ ਟੀਮ ਮੇਰੇ ਅਕਾਊਂਟੈਂਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦਕਿ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਨਾਲ ਕੋਈ ਸਬੰਧ ਵੀ ਨਹੀਂ। ਸੁਖਬੀਰ ਨੇ ਕਿਹਾ ਕਿ ਉਹ ਖੁਦ ਗਿ੍ਰਫਤਾਰੀ ਦੇਣ ਲਈ ਆਏ ਹਨ, ਉਨ੍ਹਾਂ ਉਤੇ ਪਰਚਾ ਦਰਜ ਕਰੋ ਅਤੇ ਜਾਂਚ ਕਰੋ। ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਚ ਹੋਈ ਹੈ। ਇਸ ਦੌਰਾਨ ਫੈਸਲਾ ਲਿਆ ਗਿਆ ਕਿ ਅਕਾਲੀ ਦਲ ਨੂੰ ਇਕਜੁੱਟ ਕਰਨ ਲਈ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਰੁੱਸੇ ਆਗੂੁਆਂ ਨੂੰ ਮਨਾਉਣਗੇ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਉਹ ਅਕਾਲੀ ਦਲ ਦੀ ਮਜ਼ਬੂਤੀ ਲਈ ਡਟ ਕੇ ਕੰਮ ਕਰਨਗੇ।  

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm