ਡੇਰਾਬੱਸੀ ਦੀ ਅਦਾਲਤ ਨੇ ਸਾਲ 2018 ਦੇ ਚੈੱਕ ਬਾਊਂਸ ਮਾਮਲੇ ਵਿੱਚ ਇੱਕ ਹਾਊਸਿੰਗ ਪ੍ਰੋਜੈਕਟ ਫਰਮ ਦੇ ਤਿੰਨ ਭਾਈਵਾਲਾਂ ਨੂੰ ਦੋ-ਦੋ ਸਾਲ ਦੀ ਕੈਦ ਅਤੇ 10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਸਜ਼ਾ ਪਾਉਣ ਵਾਲਿਆਂ ਵਿੱਚ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਹਿਬਾਜ਼ ਸਿੰਘ ਸੋਹੀ ਵੀ ਸ਼ਾਮਲ ਹਨ। ਹਾਲਾਂਕਿ, ਅਦਾਲਤ ਨੇ ਫੈਸਲੇ ਤੋਂ ਤੁਰੰਤ ਬਾਅਦ ਤਿੰਨਾਂ ਮੁਲਜ਼ਮਾਂ ਸ਼ਹਿਬਾਜ਼ ਸਿੰਘ ਸੋਹੀ, ਨਛੱਤਰ ਸਿੰਘ (ਨਾਰਾਇਣਗੜ੍ਹ) ਅਤੇ ਜਤਿੰਦਰ ਸਿੰਘ (ਜ਼ੀਰਕਪੁਰ) ਨੂੰ ਜ਼ਮਾਨਤ ਵੀ ਦੇ ਦਿੱਤੀ। ਪੰਚਕੂਲਾ ਦੇ ਇਕ ਵਿਅਕਤੀ ਨੇ ਇਨ੍ਹਾਂ ਤਿੰਨਾਂ ਵਿਅਕਤੀਆਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਜ਼ਿਕਰਯੋਗ ਹੈ ਕਿ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਦਾ ਵਿਆਹ 16 ਜੂਨ, 2024 ਨੂੰ ਐਡਵੋਕੇਟ ਸ਼ਹਿਬਾਜ਼ ਸਿੰਘ ਸੋਹੀ ਨਾਲ ਹੋਇਆ ਸੀ। ਉਸ ਸਮੇਂ ਅਨਮੋਲ ਗਗਨ ਮਾਨ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਅਨਮੋਲ ਗਗਨ ਮਾਨ ਦੇ ਪਤੀ ਨੂੰ ਦੋ ਸਾਲ ਦੀ ਕੈਦ

