Main News News

ਅਨਿਲ ਜੋਸ਼ੀ ਹੁਣ ਹੋਣਗੇ ਕਾਂਗਰਸ ਵਿਚ ਸ਼ਾਮਲ

ਅਨਿਲ ਜ਼ੋਸ਼ੀ

ਬਿਊਰੋ ਨਿਊਜ਼  
ਮਾਝੇ ਦੀ ਸਿਆਸਤ ਵਿਚ ਇਕ ਵੱਡਾ ਫੇਰਬਦਲ ਦੇਖਣ ਨੂੰ ਮਿਲ ਸਕਦਾ ਹੈ ਕਿਉਂਕਿ ਸਾਬਕਾ ਮੰਤਰੀ ਪੰਜਾਬ ਅਨਿਲ ਜੋਸ਼ੀ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਜਾ ਰਹੇ ਹਨ।

ਇਸ ਸੰਬੰਧ ਵਿਚ ਅਨਿਲ ਜੋਸ਼ੀ ਵਲੋਂ ਦਿੱਲੀ ਵਿਖੇ ਪਿਛਲੇ ਦਿਨੀਂ ਰਾਹੁਲ ਗਾਂਧੀ ਦੇ ਨਾਲ ਮੁਲਾਕਾਤ ਵੀ ਕੀਤੀ ਗਈ ਸੀ ਅਤੇ ਹੁਣ ਭਲਕੇ ਚੰਡੀਗੜ੍ਹ ਵਿਚ ਹੋਣ ਜਾ ਰਹੀ ਪੰਜਾਬ ਕਾਂਗਰਸ ਪਾਰਟੀ ਦੀ ਅਹਿਮ ਮੀਟਿੰਗ ਵਿਚ ਅਨਿਲ ਜੋਸ਼ੀ ਨੂੰ ਕਾਂਗਰਸ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਅਕਾਲੀ ਭਾਜਪਾ ਦੀ ਸਰਕਾਰ ਵੇਲੇ ਅੰਮ੍ਰਿਤਸਰ ਦੇ ਉੱਤਰੀ ਹਲਕੇ ਤੋਂ ਅਨਿਲ ਜੋਸ਼ੀ ਵਿਧਾਇਕ ਬਣੇ ਸਨ ਅਤੇ ਉਨ੍ਹਾਂ ਨੂੰ ਮੰਤਰੀ ਮੰਡਲ ਵਿਚ ਵੀ ਸ਼ਾਮਿਲ ਕੀਤਾ ਗਿਆ ਸੀ। ਭਾਜਪਾ ਵਲੋਂ ਅਨਿਲ ਜੋਸ਼ੀ ਨੂੰ ਪਾਰਟੀ ਵਿਚੋਂ ਕੱਢਣ ਤੋਂ ਬਾਅਦ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ।

ਅਕਾਲੀ ਦਲ ਦੀ ਸੀਟ ਤੋਂ ਹਾਰਨ ਤੋਂ ਬਾਅਦ ਉਨ੍ਹਾਂ ਨੇ ਪਿਛਲੇ ਸਾਲ ਹੀ ਆਪਣੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਹੁਣ ਅਨਿਲ ਜੋਸ਼ੀ ਕਾਂਗਰਸ ਵਿਚ ਆਪਣਾ ਸਿਆਸੀ ਭਵਿੱਖ ਤਲਾਸ਼ਣ ਜਾ ਰਹੇ ਹਨ।  

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm