International Main News News

ਅਮਰੀਕਾ ਵਿੱਚ ਸਿੱਖ ਬਜ਼ੁਰਗ ਉੱਤੇ ਨਸਲੀ ਹਮਲੇ ਦੀ ਜਥੇਦਾਰ ਗੜਗੱਜ ਅਤੇ ਐਡਵੋਕੇਟ ਧਾਮੀ ਵਲੋਂ ਨਿਖੇਧੀ


ਅੰਮ੍ਰਿਤਸਰ/ਬਿਊਰੋ ਨਿਊਜ਼- ਅਮਰੀਕਾ ਵਿਚ ਕੈਲੀਫੋਰਨੀਆ ਦੇ ਨੌਰਥ ਹਾਲੀਵੁੱਡ ’ਚ 70 ਸਾਲਾ ਸਿੱਖ ਬਜ਼ੁਰਗ ਹਰਪਾਲ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੀ ਚਾਰੇ ਪਾਸਿਓਂ ਸਖਤ ਨਿੰਦਾ ਹੋ ਰਹੀ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਹਮਲੇ ਪਿੱਛੇ ਮੁਲਜ਼ਮ ਦੀ ਮਨਸ਼ਾ ਨੂੰ ਸਮਝਣਾ ਅਤਿ ਜ਼ਰੂਰੀ ਹੈ ਅਤੇ ਇਸ ਨੂੰ ਨਫਰਤੀ ਅਪਰਾਧ ਵਜੋਂ ਦਰਜ ਕੀਤਾ ਜਾਣਾ ਚਾਹੀਦਾ ਹੈ।

ਇਸੇ ਤਰ੍ਹਾਂ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਸਿੱਖ ਬਜ਼ੁਰਗ ਹਰਪਾਲ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ।

ਇਸੇ ਦੌਰਾਨ ਪੁਲਿਸ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਜ਼ੁਰਗ ਸਿੱਖ ਹਰਪਾਲ ਸਿੰਘ ’ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm