ਅੰਮ੍ਰਿਤਸਰ ’ਚ ਮੰਗਲਵਾਰ ਨੂੰ ਵਿਸਫੋਟਕ ਸਮੱਗਰੀ ਨੂੰ ਵਾਪਸ ਲੈਣ ਦੀ ਕੋਸ਼ਿਸ਼ ਦੌਰਾਨ ਹੋਏ ਧਮਾਕੇ ’ਚ ਗੰਭੀਰ ਰੂਪ ’ਚ ਜ਼ਖਮੀ ਹੋਏ ਇਕ ਅੱਤਵਾਦੀ ਦੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਹਿੱਸਾ ਹੋਣ ਦਾ ਸ਼ੱਕੀ ਵਿਅਕਤੀ, ਧਮਾਕੇ ਵਿੱਚ ਆਪਣੀਆਂ ਦੋਵੇਂ ਬਾਹਾਂ ਗੁਆ ਬੈਠਾ। ਪੁਲਿਸ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ ਬੱਬਰ ਖਾਲਸਾ ਅਤੇ ਪਾਕਿਸਤਾਨ ਦੀ ਆਈ.ਐਸ.ਆਈ. ਸਰਗਰਮ ਹੈ ਅਤੇ ਆਪਣੀਆਂ ਗਤੀਵਿਧੀਆਂ ਨੂੰ ਲਗਾਤਾਰ ਅੰਜਾਮ ਦੇ ਰਹੀ ਹੈ।
ਪਹਿਲਾਂ ਵੀ ਪੰਜਾਬ ਵਿੱਚ ਕਈ ਬੰਬ ਧਮਾਕੇ ਹੋ ਚੁੱਕੇ ਹਨ ਕਈ ਵਿਸਫੋਟ ਥਾਣਿਆਂ ਤੇ ਵੀ ਹੋ ਚੁੱਕੇ ਹਨ ਪਰ ਪੰਜਾਬ ਪੁਲਿਸ ਲਗਾਤਾਰ ਇਹੋ ਜਿਹੀਆਂ ਹਰਕਤਾਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰ ਰਹੀ ਹੈ।

