Main News News

ਆਜ਼ਾਦੀ ਦਿਵਸ ਮੌਕੇ ਫਰੀਦਕੋਟ ਵਿੱਚ ਹੋਵੇਗਾ ਸੂਬਾ ਪੱਧਰੀ ਸਮਾਗਮ

ਭਗਵੰਤ ਮਾਨ

ਚੰਡੀਗੜ੍ਹ/ਬਿਊਰੋ ਨਿਊਜ਼— ਆਜ਼ਾਦੀ ਦਿਵਸ ਦੇ ਮੌਕੇ ’ਤੇ ਫਰੀਦਕੋਟ ’ਚ ਸੂਬਾ ਪੱਧਰੀ ਸਮਾਗਮ ਹੋਵੇਗਾ ਤੇ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ। ਧਿਆਨ ਰਹੇ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿਚ 15 ਅਗਸਤ ਨੂੰ ਆਜ਼ਾਦੀ ਸਬੰਧੀ ਸਮਾਗਮ ਕਰਵਾਏ ਜਾਣਗੇ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਤਿਰੰਗਾ ਲਹਿਰਾਉਣਗੇ।

ਇਸੇ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ’ਚ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਫਾਜ਼ਿਲਕਾ ’ਚ ਤਿਰੰਗਾ ਲਹਿਰਾਉਣਗੇ। ਮੰਤਰੀ ਹਰਪਾਲ ਸਿੰਘ ਚੀਮਾ ਰੂਪਨਗਰ, ਅਮਨ ਅਰੋੜਾ ਲੁਧਿਆਣਾ ਅਤੇ ਡਾ. ਬਲਜੀਤ ਕੌਰ ਸ਼ਹੀਦ ਭਗਤ ਸਿੰਘ ਨਗਰ ਵਿਚ ਤਿਰੰਗਾ ਲਹਿਰਾਉਣਗੇ।

ਮੰਤਰੀ ਸੰਜੀਵ ਅਰੋੜਾ ਸੰਗਰੂਰ, ਡਾ. ਬਲਬੀਰ ਸਿੰਘ ਅੰਮਿ੍ਰਤਸਰ, ਹਰਦੀਪ ਸਿੰਘ ਮੁੰਡੀਆਂ ਗੁਰਦਾਸਪੁਰ ’ਚ ਅਤੇ ਲਾਲ ਚੰਦ ਕਟਾਰੂਚੱਕ ਤਰਨਤਾਰਨ ਵਿਚ 15 ਅਗਸਤ ਦੇ ਪ੍ਰੋਗਰਾਮ ’ਚ ਸ਼ਾਮਲ ਹੋਣਗੇ। ਇਸੇ ਤਰ੍ਹਾਂ ਮੰਤਰੀ ਲਾਲਜੀਤ ਸਿੰਘ ਭੁੱਲਰ ਮਾਨਸਾ, ਹਰਜੋਤ ਸਿੰਘ ਬੈਂਸ ਮੋਗਾ, ਬਰਿੰਦਰ ਕੁਮਾਰ ਗੋਇਲ ਬਠਿੰਡਾ ਅਤੇ ਤਰੁਣਪ੍ਰੀਤ ਸਿੰਘ ਸੌਂਦ ਜਲੰਧਰ ਵਿਚ ਤਿਰੰਗਾ ਲਹਿਰਾਉਣਗੇ।

ਇਸਦੇ ਚੱਲਦਿਆਂ ਮੰਤਰੀ ਰਵਜੋਤ ਸਿੰਘ ਪਠਾਨਕੋਟ, ਗੁਰਮੀਤ ਸਿੰਘ ਖੁੱਡੀਆਂ ਮੋਹਾਲੀ, ਮੋਹਿੰਦਰ ਭਗਤ ਹੁਸ਼ਿਆਰਪੁਰ ਅਤੇ ਹਰਭਜਨ ਸਿੰਘ ਈਟੀਓ ਪਟਿਆਲਾ ਵਿਚ ਤਿਰੰਗਾ ਲਹਿਰਾਉਣਗੇ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm