ਜਲੰਧਰ ਵਿਚ ਆਮ ਆਦਮੀ ਪਾਰਟੀ ਦੇ ਆਗੂ ਲੱਕੀ ਉਬਰਾਏ ਦੀ ਅੱਜ ਸਵੇਰੇ ਅਣਪਛਾਤੇ ਵਿਅਕਤੀਆਂ ਨੇ ਹੱਤਿਆ ਕਰ ਦਿੱਤੀ ਹੈ ਅਤੇ ਇਸ ਨੂੰ ਲੈ ਕੇ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਇਸੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕੇ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਤਾਂ ਪੰਜਾਬ ਵਿਚ ਹਾਲਾਤ ਅਜਿਹੇ ਬਣ ਗਏ ਹਨ ਕਿ ਸੱਤਾਧਾਰੀ ਪਾਰਟੀ ਦੇ ਆਪਣੇ ਆਗੂ ਵੀ ਸੁਰੱਖਿਅਤ ਨਹੀਂ ਹਨ। ਪੰਜਾਬ ਦੇ ਅਜਿਹੇ ਹਾਲਾਤ ਨੂੰ ਦੇਖਦਿਆਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਆਗੂ ਦੀ ਜਲੰਧਰ ‘ਚ ਹੱਤਿਆ

