ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਭਗਵੰਤ ਮਾਨ ਸਰਕਾਰ ਨੇ ਜਲੰਧਰ ਦੇ ਸੈਂਟਰਲ ਹਲਕੇ ਤੋਂ ਵਿਧਾਇਕ ਰਮਨ ਅਰੋੜਾ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਰੇਡ ਕੀਤੀ ਹੈ। ਵਿਜੀਲੈਂਸ ਦੀ ਟੀਮ ਵੱਲੋਂ ਰਮਨ ਅਰੋੜਾ ਦੇ ਘਰ ‘ਚ ਰੇਡ ਕੀਤੀ ਗਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਰਮਨ ਅਰੋੜਾ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਕਿਹਾ ਜਾ ਰਿਹਾ ਹੈ ਕਿ ਰਮਨ ਅਰੋੜਾ ਦੀ ਗ੍ਰਿਫਤਾਰੀ ਕਰ ਲਈ ਗਈ ਹੈ ਪਰ ਰਮਨ ਅਰੋੜਾ ਦੇ ਵਕੀਲਾਂ ਨੇ ਕਿਹਾ ਹੈ ਕਿ ਅਮਨ ਅਰੋੜਾ ਦੀ ਗ੍ਰਿਫਤਾਰੀ ਨਹੀਂ ਹੋਈ ਹੈ। ਰਮਨ ਅਰੋੜਾ ਝੂਠੀ ਜਾਲਸਾਜੀ ਤਹਿਤ ਲੋਕਾਂ ਤੇ ਵੱਡੇ ਕਾਰੋਬਾਰੀਆਂ ਤੋਂ ਪੈਸੇ ਹੜੱਪਦਾ ਸੀ ਤੇ ਆਪਣੇ ਹਿੱਸੇ ਦੀ ਮੰਗ ਕਰਦਾ ਸੀ।