Main News News

ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ ਬਲਾਤਕਾਰ ਦਾ ਕੇਸ ਹੋਇਆ ਦਰਜ

ਪਟਿਆਲਾ/ਬਿਊਰੋ ਨਿਊਜ਼- ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖਿਲਾਫ ਬਲਾਤਕਾਰ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਨੇ ਪਠਾਨਮਾਜਰਾ ਨੂੰ ਹਰਿਆਣਾ ’ਚ ਪੈਂਦੇ ਕਰਨਾਲ ਦੇ ਡਾਬਰੀ ਪਿੰਡ ’ਚੋਂ ਗਿ੍ਰਫਤਾਰ ਕੀਤਾ ਸੀ, ਪਰ ਵਿਧਾਇਕ ਦੇ ਸਮਰਥਕਾਂ ਵੱਲੋਂ ਕੀਤੀ ਧੱਕਾਮੁੱਕੀ ਦੌਰਾਨ ਉਹ ਪੁਲਿਸ ਹਿਰਾਸਤ ਵਿਚੋਂ ਫਰਾਰ ਹੋ ਗਿਆ।

ਪੰਜਾਬ ਤੇ ਹਰਿਆਣਾ ਪੁਲਿਸ ਵੱਲੋਂ ਮਿਲ ਕੇ ਪਠਾਣਮਾਜਰਾ ਦੀ ਭਾਲ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਦੀ ਟੀਮ ਕਰਨਾਲ ਪੁਲਿਸ ਨੂੰ ਨਾਲ ਲੈ ਕੇ ਪਠਾਨਮਾਜਰਾ ਨੂੰ ਗ੍ਰਿਫਤਾਰ ਕਰਨ ਲਈ ਪਹੁੰਚੀ ਸੀ। ਇੱਕ ਸੀਨੀਅਰ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਕਈ ਟੀਮਾਂ ਦੀ ਮੌਜੂਦਗੀ ਦੇ ਬਾਵਜੂਦ, ਵਿਧਾਇਕ ਸਥਾਨਕ ਲੋਕਾਂ ਦੀ ਮਦਦ ਨਾਲ ਭੱਜ ਗਿਆ।

ਪਠਾਣਮਾਜਰਾ ਖਿਲਾਫ ਕੇਸ ਅਜਿਹੇ ਮੌਕੇ ਦਰਜ ਕੀਤਾ ਗਿਆ ਹੈ ਜਦੋਂ ‘ਆਪ’ ਵਿਧਾਇਕ ਵੱਲੋਂ ਹੜ੍ਹ ਪ੍ਰਬੰਧਨ ਤੇ ਰਾਹਤ ਕਾਰਜਾਂ ਨੂੰ ਲੈ ਕੇ ਆਪਣੀ ਹੀ ਸਰਕਾਰ ਦੀ ਜਨਤਕ ਤੌਰ ’ਤੇ ਆਲੋਚਨਾ ਕੀਤੀ ਗਈ ਸੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm