Main News News

ਆਰ.ਐਸ.ਐਸ. ਮੁਖੀ ਭਾਗਵਤ ਬੋਲੇ – 75 ਸਾਲ ਦੀ ਉਮਰ ਤੋਂ ਬਾਅਦ ਦੂਜਿਆਂ ਨੂੰ ਮਿਲੇ ਮੌਕਾ

ਨਵੀਂ ਦਿੱਲੀ/ਬਿਊਰੋ ਨਿਊਜ਼:- ਆਰ.ਐਸ.ਐਸ. ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ 75 ਸਾਲ ਦੀ ਉਮਰ ਹੋਣ ਤੋਂ ਬਾਅਦ ਸਿਆਸਤ ਵਿਚ ਦੂਜਿਆਂ ਨੂੰ ਵੀ ਮੌਕਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ 75 ਸਾਲ ਦੀ ਉਮਰ ਹੋਣ ’ਤੇ ਸ਼ਾਲ ਦਿੱਤੀ ਜਾਂਦੀ ਹੈ ਤਾਂ ਇਸਦਾ ਮਤਲਬ ਹੋਣਾ ਚਾਹੀਦਾ ਹੈ ਕਿ ਸਾਡੀ ਉਮਰ ਹੋ ਚੁੱਕੀ ਹੈ ਅਤੇ ਹੁਣ ਥੋੜ੍ਹਾ ਕਿਨਾਰੇ ਹੋਣਾ ਚਾਹੀਦਾ ਹੈ।

ਭਾਗਵਤ ਨੇ ਇਹ ਗੱਲਾਂ ਨਾਗਪੁਰ ’ਚ ਇਕ ਸਮਾਗਮ ਦੌਰਾਨ ਕਹੀਆਂ ਹਨ। ਮੋਹਨ ਭਾਗਵਤ ਨੇ ਆਪਣੇ ਬਿਆਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਨਾਮ ਨਹੀਂ ਲਿਆ, ਪਰ ਸਿਆਸੀ ਵਿਰੋਧੀ ਇਸ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਜੋੜ ਰਹੇ ਹਨ। ਦੱਸਣਯੋਗ ਹੈ ਕਿ ਨਰਿੰਦਰ ਮੋਦੀ ਅਤੇ ਮੋਹਨ ਭਾਗਵਤ ਇਸ ਸਾਲ ਸਤੰਬਰ ਮਹੀਨੇ 75 ਸਾਲ ਦੇ ਹੋ ਜਾਣਗੇ।

ਉਧਰ ਦੂਜੇ ਪਾਸੇ ਸ਼ਿਵ ਸੈਨਾ ਆਗੂ ਸੰਜੇ ਰਾਊਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਜਸਵੰਤ ਸਿੰਘ ਵਰਗੇ ਬੜੇ ਆਗੂਆਂ ਨੂੰ ਜ਼ਬਰੀ ਰਿਟਾਇਰਮੈਂਟ ਕਰਵਾ ਦਿੱਤੀ ਸੀ। ਉਨ੍ਹਾਂ ਕਿਹਾ ਕਿ ਹੁਣ ਦੇਖਦੇ ਹਾਂ ਕਿ ਕੀ ਨਰਿੰਦਰ ਮੋਦੀ ਇਸ ਦਾ ਖੁਦ ਪਾਲਣ ਕਰਨਗੇ ਜਾਂ ਨਹੀਂ।


Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm