Main News News

ਇਰਾਨ ਨੇ ਭਾਰਤੀ ਜਹਾਜ਼ਾਂ ਨੂੰ ਹੋਰਮੁਜ਼ ਜਲਡਮਰੂ ਤੋਂ ਲੰਘਣ ਦੀ ਦਿੱਤੀ ਇਜਾਜ਼ਤ

ਹੋਰਮੁਜ਼

ਇਰਾਨ ਨੇ ਹੋਰਮੁਜ਼ ਜਲਡਮਰੂ ਵਿਚੋਂ ਭਾਰਤੀ ਝੰਡੇ ਵਾਲੇ ਜਹਾਜ਼ਾਂ ਨੂੰ ਸੁਰੱਖਿਅਤ ਰਸਤਾ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਮਰੀਕਾ-ਇਜ਼ਰਾਈਲੀ ਹਿੱਤਾਂ ਨਾਲ ਨਾ ਜੁੜੇ ਜਹਾਜ਼ਾਂ ਨੂੰ ਇਸ ਰਸਤੇ ਤੋਂ ਲੰਘਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸੇ ਕਰਕੇ ਭਾਰਤੀ ਜਹਾਜ਼ਾਂ ਨੂੰ ਫਿਲਹਾਲ ਸੁਰੱਖਿਅਤ ਰਸਤਾ ਦਿੱਤਾ ਗਿਆ ਹੈ। ਪੱਛਮੀ ਏਸ਼ੀਆ ਵਿਚ ਚੱਲ ਰਹੇ ਤਣਾਅ ਦੇ ਚੱਲਦਿਆਂ ਇਰਾਨ ਅਤੇ ਇਜ਼ਰਾਈਲ-ਅਮਰੀਕਾ ਟਕਰਾਅ ਦੌਰਾਨ ਭਾਰਤ ਨੂੰ ਇਕ ਵੱਡੀ ਕੂਟਨੀਤਕ ਸਫਲਤਾ ਮਿਲੀ ਹੈ। ਇਰਾਨ ਨੇ ਭਾਰਤੀ ਝੰਡੇ ਵਾਲੇ ਤੇਲ ਟੈਂਕਰਾਂ ਨੂੰ ਰਣਨੀਤਕ ਤੌਰ ’ਤੇ ਮਹੱਤਵਪੂਰਨ ਹੋਰਮੁਜ਼ ਜਲਡਮਰੂ ਤੋਂ ਸੁਰੱਖਿਅਤ ਢੰਗ ਨਾਲ ਲੰਘਣ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਵਿਕਾਸ ਭਾਰਤੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਅਤੇ ਇਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਵਿਚਾਲੇ ਉੱਚ ਪੱਧਰੀ ਗੱਲਬਾਤ ਤੋਂ ਬਾਅਦ ਹੋਇਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਮਰੀਕਾ, ਯੂਰਪ ਅਤੇ ਇਜ਼ਰਾਈਲ ਨਾਲ ਸੰਬੰਧਿਤ ਬਹੁਤ ਸਾਰੇ ਜਹਾਜ਼ਾਂ ’ਤੇ ਪਾਬੰਦੀਆਂ ਲਾਗੂ ਹਨ, ਭਾਰਤੀ ਟੈਂਕਰਾਂ ਨੂੰ ਦਿੱਤੀ ਗਈ ਰਾਹਤ ਨੇ ਭਾਰਤ ਦੀ ਊਰਜਾ ਸਪਲਾਈ ਬਾਰੇ ਚਿੰਤਾਵਾਂ ਨੂੰ ਕੁਝ ਹੱਦ ਤੱਕ ਦੂਰ ਕੀਤਾ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm