Main News News

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ

ਹਰਜਿੰਦਰ ਸਿੰਘ ਧਾਮੀ

ਅੰਮਿ੍ਰਤਸਰ/ਬਿਊਰੋ ਨਿਊਜ਼      
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 5ਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਹਨ। ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਅਹੁਦੇ ਨੂੰ ਲੈ ਕੇ ਅੱਜ ਅੰਮਿ੍ਰਤਸਰ ’ਚ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਵੋਟਾਂ ਪਈਆਂ।

ਇਸ ਵੋਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਧਾਮੀ ਨੇ ਅਕਾਲੀ ਦਲ ਪੁਨਰ ਸੁਰਜੀਤ ਦੇ ਉਮੀਦਵਾਰ ਮਿੱਠੂ ਸਿੰਘ ਕਾਹਨਕੇ ਨੂੰ 99 ਵੋਟਾਂ ਨਾਲ ਹਰਾਇਆ।

ਮਿਲੀ ਜਾਣਕਾਰੀ ਅਨੁਸਾਰ ਕੁੱਲ 136 ਵੋਟਾਂ ਪਈਆਂ, ਜਿਨ੍ਹਾਂ ਵਿਚੋਂ ਧਾਮੀ ਨੂੰ 117 ਵੋਟਾਂ ਪਈਆਂ, ਜਦੋਂ ਕਿ ਮਿੱਠੂ ਸਿੰਘ ਕਾਹਨਕੇ ਨੂੰ ਸਿਰਫ 18 ਵੋਟਾਂ ਹੀ ਮਿਲੀਆਂ ਹਨ ਅਤੇ ਇਕ ਵੋਟ ਰੱਦ ਵੀ ਹੋ ਗਈ। ਇਸੇ ਦੌਰਾਨ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂੁਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ਅਤੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਬਣੇ ਹਨ।

ਇਸਦੇ ਚੱਲਦਿਆਂ 11 ਮੈਂਬਰੀ ਅੰਤਰਿੰਗ ਕਮੇਟੀ ਵਿਚ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲਾ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ ਅਤੇ ਦਿਲਜੀਤ ਸਿੰਘ ਭਿੰਡਰ ਸ਼ਾਮਲ ਹਨ। ਇਸੇ ਤਰ੍ਹਾਂ ਬੀਬੀ ਹਰਜਿੰਦਰ ਸਿੰਘ, ਬਲਦੇਵ ਸਿੰਘ ਕੈਮਪੁਰੀ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ, ਜੰਗਬਹਾਦਰ ਸਿੰਘ ਰਾਏ ਅਤੇ ਮਿੱਠੂ ਸਿੰਘ ਕਾਹਨੇਕੇ ਵੀ 11 ਮੈਂਬਰੀ ਕਮੇਟੀ ਵਿਚ ਸ਼ਾਮਲ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 5ਵੀਂ ਵਾਰ ਪ੍ਰਧਾਨ ਬਣਨ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਅਤੇ ਹੋਰ ਅਹੁਦੇਦਾਰ ਮੌਜੂਦ ਰਹੇ। ਇਸ ਤੋਂ ਬਾਅਦ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਪੱਸ਼ਟ ਹੋ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਹੀ ਅਸਲੀ ਅਕਾਲੀ ਦਲ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਸਟਾਫ ਵਲੋਂ ਧਾਮੀ ਨੂੰ ਮੁੜ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ। ਇਸੇ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਸ਼ੋ੍ਰਮਣੀ ਕਮੇਟੀ ਦੇ ਦਫਤਰ ਪਹੁੰਚ ਕੇ ਪ੍ਰਧਾਨਗੀ ਦਾ ਅਹੁਦਾ ਵੀ ਸੰਭਾਲ ਲਿਆ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm