ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਯੋਜਨਾ ਦਾ ਮੂੰਹ ਪੁਲਿਸ ਥਾਣਿਆਂ ਵੱਲ ਮੋੜਿਆ ਗਿਆ ਹੈ। ਗੁਰਦਾਸਪੁਰ ਜ਼ਿਲ੍ਹੇ ਅੰਦਰ ਇੱਕ ਦਿਨ ‘ਚ 250 ਪੁਲੀਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਤਿੰਨ ਐੱਸਐੱਚਓਜ਼ ਵੀ ਬਦਲੇ ਦਿੱਤੇ ਗਏ। ਪੰਜਾਬ ਸਰਕਾਰ ਨੇ ਇਨ੍ਹਾਂ ਬਦਲੀਆਂ ਨੂੰ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਵੱਡੀ ਪਹਿਲਕਦਮੀ ਦੱਸਿਆ ਹੈ।
ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਾਂ ਤਸ਼ਕਰਾਂ ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਸਰਕਾਰ ਵੱਲੋਂ ਨਸ਼ਾਂ ਤਸ਼ਕਰਾਂ ਦੇ ਘਰਾਂ ਤੇ ਬੁਲਡੋਜਰ ਵੀ ਚਲਾਏ ਜਾ ਰਹੇ ਹਨ। ਹੁਣ ਤੱਕ ਪੰਜਾਬ ਪੁਲਿਸ ਨੇ ਹਜਾਰਾਂ ਦੀ ਗਿਣਤੀ ਵਿੱਚ ਨਸ਼ਾਂ ਤਸ਼ਕਰਾਂ ਨੂੰ ਫੜ ਕਿ ਵੱਖ-ਵੱਖ ਜੇਲ੍ਹਾਂ ਵਿੱਚ ਭੇਜਿਆ ਹੈ। ਪੰਜਾਬ ਸਰਕਾਰ ਉਹਨਾਂ ਪੁਲਿਸ ਮੁਲਾਜ਼ਮਾਂ ਤੇ ਵੀ ਕਾਰਵਾਈ ਕਰ ਰਹੀ ਹੈ ਜਿਹੜੇ ਮੁਲਾਜ਼ਮ ਨਸ਼ਾਂ ਤਸ਼ਕਰਾਂ ਦੀ ਖ਼ਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕਰ ਰਹੇ। ਪਹਿਲਾਂ ਹੀ ਬੰਠਿਡਾ ਦੇ ਐਸ.ਐਸ.ਪੀ ਵੱਲੋਂ 2 ਐਸ.ਐਚ.ਓ ਨੂੰ ਮੁਅਤਲ ਕੀਤਾ ਜਾ ਚੁੱਕਾ ਹੈ ਤੇ ਹੁਣ ਫਿਰ ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਤੇ ਵੱਡੀ ਕਾਰਵਾਈ ਕਰਦਿਆਂ ਉਹਨਾਂ ਦੇ ਤਬਾਦਲੇ ਕਰ ਦਿੱਤੇ ਹਨ।