ਚੰਡੀਗੜ੍ਹ ਬਿਊਰੋ ਨਿਊਜ਼:- ਭਾਰਤ ਸਰਕਾਰ ਨੇ ਇਸ ਵਾਰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸਿੱਖ ਜਥਿਆਂ ਨੂੰ ਪਾਕਿਸਤਾਨ ਨਾ ਭੇਜਣ ਦਾ ਫੈਸਲਾ ਕੀਤਾ ਹੈ। ਕੇਂਦਰ ਨੇ ਸ਼੍ਰੋਮਣੀ ਕਮੇਟੀ ਨੂੰ ਜਥੇ ਭੇਜਣ ਦੀਆ ਆਗਿਆ ਨਹੀਂ ਦਿੱਤੀ। ਇਸ ਨੂੰ ਲੈ ਕਿ ਸਰਕਾਰੀ ਚਿੱਠੀ ਜਾਰੀ ਕੀਤੀ ਗਈ ਹੈ।
ਇਹ ਚਿੱਠੀ ਭਾਰਤ ਸਰਕਾਰ ਵੱਲੋਂ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਯੂ.ਪੀ. ਅਤੇ ਉੱਤਰਾਖੰਡ ਦੇ ਮੁੱਖ ਸਕੱਤਰਾਂ ਨੂੰ ਇਸ ਸਬੰਧੀ ਚਿੱਠੀ ਲਿਖੀ ਗਈ ਹੈ। ਇਸ ਫੈਸਲੇ ਤੋਂ ਬਾਅਦ ਇਸ ਸਾਲ ਗੁਰਪੁਰਬ ਮੌਕੇ ਕੋਈ ਵੀ ਸਰਕਾਰੀ ਤੌਰ ‘ਤੇ ਮਨਜ਼ੂਰ ਸਿੱਖ ਜਥਾ ਪਾਕਿਸਤਾਨ ਨਹੀਂ ਜਾਵੇਗਾ। ਹਾਲਾਂਕਿ ਚਿੱਠੀ ਵਿੱਚ ਸੁਰੱਖਿਆ ਅਤੇ ਹੋਰ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ, ਪਰ ਪੂਰੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ।

