News

“ਗੈਂਗਸਟਰਾਂ ‘ਤੇ ਵਾਰ” ਦੌਰਾਨ ਪੁਲਿਸ ਵੱਲੋਂ 561 ਥਾਵਾਂ ‘ਤੇ ਛਾਪੇਮਾਰੀ, 281 ਗ੍ਰਿਫ਼ਤਾਰ

ਗੌਰਵ ਯਾਦਵ ਡੀਜੀਪੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 91ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 561 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 91ਵੇਂ ਦਿਨ, ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 281 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,886 ਹੋ ਗਈ ਹੈ।

ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 61 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946- 93946 ਰਾਹੀਂ ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 416ਵੇਂ ਦਿਨ ਅੱਜ 116 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.04 ਕਿਲੋ ਹੈਰੋਇਨ, 22 ਕਿਲੋ ਭੁੱਕੀ, 388 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 416 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,008 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ