ਜੰਮੂ-ਕਸ਼ਮੀਰ ਦੇ ਰਿਆਸੀ ‘ਚ ਚਿਨਾਬ ਨਦੀ ‘ਤੇ ਬਣੇ ਸਲਾਲ ਡੈਮ ਦੇ ਕਈ ਗੇਟ ਖੋਲ੍ਹ ਦਿੱਤੇ ਗਏ ਹਨ। ਇਹ ਚਨਾਬ ਨਦੀ ‘ਤੇ ਬਗਲੀਹਾਰ ਡੈਮ ਨੂੰ ਖੇਤਰ ‘ਚ ਭਾਰੀ ਬਾਰਿਸ਼ ਦੇ ਦੌਰਾਨ ਖੋਲ੍ਹੇ ਜਾਣ ਤੋਂ ਇਕ ਦਿਨ ਬਾਅਦ ਆਇਆ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਤੋਂ ਬਾਅਦ ਭਾਰਤ ਨੇ ਕਥਿਤ ਤੌਰ ‘ਤੇ ਪਾਣੀ ਦੇ ਵਹਾਅ ਨੂੰ ਘਟਾਉਣ ਲਈ ਦੋਵੇਂ ਡੈਮਾਂ ਨੂੰ ਬੰਦ ਕਰ ਦਿੱਤਾ ਸੀ।
ਭਾਰਤ ਵੱਲੋਂ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਵੱਲੋਂ ਬੀਤੇ ਦੇਰ ਰਾਤ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਾਲ, ਫਲੋਡੀ, ਭੁੱਜ, ਉਤਾਰਲਾਈ ਵਿਚ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ।
ਇਸ ਦੀ ਜਾਣਕਾਰੀ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਹੈ। ਸਰਕਾਰ ਨੇ ਦੱਸਿਆ ਹੈ ਕਿ ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ ਗਈਆਂ ਸਨ,ਜਿਨ੍ਹਾਂ ਨੂੰ ਭਾਰਤ ਨੇ ਅਸਫਲ ਕਰ ਦਿੱਤਾ ਹੈ। ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਹਵਾ ਵਿਚ ਹੀ ਪਾਕਿਸਤਾਨ ਵੱਲੋਂ ਦਾਗੀਆਂ ਗਈਆਂ ਮਿਜ਼ਾਈਲਾਂ ਨੂੰ ਨਸ਼ਟ ਕਰ ਦਿੱਤਾ ਗਿਆ