ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਕਾਂਗਰਸੀ ਆਗੂ ਅਤੇ ਲੋਕ ਸਭ ਵਿਚ ਵਿਰੋਧੀ ਧਿਰ ਦੇ ਆਗੂ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਵਿਚ ਮਹਾਰਾਸ਼ਟਰ ਵਿਧਾਨ ਸਭਾ ਚੋਣ ਵਿਚ ਹੋਈ ਗੜਬੜੀ ਦੇ ਆਰੋਪਾਂ ਸਬੰਧੀ ਚਰਚਾ ਕੀਤੀ ਜਾ ਸਕਦੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਸੀ।
ਚੋਣ ਕਮਿਸ਼ਨ ਨੇ ਪੱਤਰ ਵਿਚ ਲਿਖਿਆ ਕਿ ਸੰਸਦ ਵਿਚ ਪਾਸ ਇਲੈਕਟਰੋਲ ਲਾਅ ਅਤੇ ਉਸਦੇ ਨਿਯਮਾਂ ਅਤੇ ਸਮੇਂ ਸਮੇਂ ਉਤੇ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਬਹੁਤ ਸਖਤੀ ਨਾਲ ਦੇਸ਼ ਵਿਚ ਚੋਣਾਂ ਕਰਵਾਈਆਂ ਜਾਂਦੀਆਂ ਹਨ। ਧਿਆਨ ਰਹੇ ਕਿ ਸਾਬਕਾ ਕਾਂਗਰਸ ਪ੍ਰਧਾਨ ਨੇ ਹਾਲ ਹੀ ਵਿੱਚ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ‘ਚੋਣ ਧਾਂਦਲੀ’ ਨੂੰ ਲੈ ਕੇ ਚੋਣ ਸੰਸਥਾ ’ਤੇ ਦੋਸ਼ ਲਗਾਏ ਹਨ। ਜਦਕਿ ਚੋਣ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ।

