Main News News

ਜਥੇਦਾਰ ਗੜਗੱਜ ਦੇ ਸਨਮਾਨ ਵਿੱਚ ਅਨੰਦਪੁਰ ਸਾਹਿਬ ਵਿੱਚ ਜੁੜੀਆਂ ਪੰਥਕ ਜਥੇਬੰਦੀਆਂ

ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, ਦੂਜਾ ਪੰਜਾਬ ਬਿਊਰੋ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਤਖ਼ਤ ਸਾਹਿਬਾਨ ਦੇ ਜਥੇਦਾਰ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦਸਤਾਰਾਂ ਦੇ ਕੇ ਸਨਮਾਨ ਕੀਤਾ ਗਿਆ।

ਇਸ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁੱਖੀ ਬਾਬਾ ਜੋਗਾ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਮੀਤ ਜਥੇਦਾਰ ਗਿਆਨੀ ਜੋਤਇੰਦਰ ਸਿੰਘ, ਬਾਬਾ ਨਿਹਾਲ ਸਿੰਘ ਤਰਨਾ ਦਲ ਹਰੀਆਂ ਵੇਲਾਂ ਵਾਲਿਆਂ ਵੱਲੋਂ ਬਾਬਾ ਨਾਗਰ ਸਿੰਘ, ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਗਿਆਨੀ ਰਾਮ ਸਿੰਘ, ਪਟਨਾ ਸਾਹਿਬ ਦੇ ਅਡੀਸ਼ਨਲ ਹੈਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ, ਸ਼੍ਰੋਮਣੀ ਅਕਾਲੀ ਦਲ ਵੱਲੋਂ ਡਾ. ਦਲਜੀਤ ਸਿੰਘ ਚੀਮਾ, ਬਾਬਾ ਜਗਜੀਤ ਸਿੰਘ ਹਰਖੋਵਾਲ ਸਮੇਤ ਵੱਖ ਵੱਖ ਸੰਸਥਾਵਾਂ ਦੇ ਮੁਖੀਆਂ ਵਲੋਂ ਸਿੰਘ ਸਾਹਿਬ ਨੂੰ ਸਨਮਾਨ ਦਿੱਤਾ ਗਿਆ।


ਇਸ ਮੌਕੇ ਸੰਗਤਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਪੰਥ ਦੀ ਇਹ ਵਿਲੱਖਣਤਾ ਹੈ ਕਿ ਇਸ ਦੀਆਂ ਜਥੇਬੰਦੀਆਂ ਨੇ ਹਮੇਸ਼ਾ ਪੰਥਕ ਰਵਾਇਤਾਂ ਤੇ ਪਹਿਰਾ ਦਿੱਤਾ ਹੈ।

ਉਨ੍ਹਾਂ ਆਖਿਆ ਕਿ ਖਾਲਸਾ ਪੰਥ ਵੱਡਾ ਹੈ ਅਤੇ ਵੱਡਾ ਰਹੇਗਾ, ਜਦਕਿ ਮੈਂ ਪੰਥ ਸਾਹਮਣੇ ਇਕ ਵਾਰ ਨਹੀਂ ਹਜ਼ਾਰ ਵਾਰ ਝੁੱਕਦਾ ਹਾਂ। ਖਾਲਸਾ ਪੰਥ ਗੁਰੂ ਦਾ ਰੂਪ ਹੈ ਅਤੇ ਮੈਂ ਹਮੇਸ਼ਾ ਪੰਥ ਦੀਆਂ ਰਵਾਇਤਾਂ, ਪ੍ਰੰਪਰਾਵਾਂ ਤੇ ਸਿਧਾਂਤਾਂ ਅਨੁਸਾਰ ਪੰਥ ਦੀ ਸੇਵਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਪੰਥ ਦਾ ਇਕੱਠੇ ਹੋਣਾ ਪੰਥਕ ਏਕਤਾ ਦਾ ਪ੍ਰਗਟਾਵਾ ਹੈ।

ਉਨ੍ਹਾਂ ਸਿੱਖ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਦੇ ਇਤਿਹਾਸ ਨੂੰ ਮਹਾਨ ਕਰਾਰ ਦਿੰਦਿਆਂ ਕਿਹਾ ਕਿ ਇਨ੍ਹਾਂ ਜਥੇਬੰਦੀਆਂ, ਸੰਪ੍ਰਦਾਵਾਂ ਤੇ ਟਕਸਾਲਾਂ ਸਦਕਾ ਹੀ ਕੌਮ ਦੀਆਂ ਰਵਾਇਤਾਂ ਜਿੰਦਾ ਹਨ। ਉਨ੍ਹਾਂ ਐਲਾਨ ਕੀਤਾ ਕਿ ਸਾਰੀਆਂ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਦੇ ਸਹਿਯੋਗ ਨਾਲ ਕੌਮੀ ਚੁਣੌਤੀਆਂ ਅਤੇ ਧਰਮ ਪਰਵਰਤਨ ਜਿਹੇ ਚਲਣ ਦਾ ਇਕਜੁਟਤਾ ਨਾਲ ਮੁਕਾਬਲਾ ਕੀਤਾ ਜਾਵੇਗਾ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸਮਾਗਮ ਵਿਚ ਆਈਆਂ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਧੰਨਵਾਦ ਕਰਦਿਆਂ ਵਚਨਬੱਧਤਾ ਪ੍ਰਗਟਾਈ ਕਿ ਉਹ ਪੰਥ ਦੇ ਸੇਵਾਦਾਰ ਹਨ ਅਤੇ ਹਮੇਸ਼ਾ ਪੰਥ ਨੂੰ ਸਮਰਪਤ ਹੋ ਕੇ ਸੇਵਾ ਕਰਨਗੇ।
ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਪੰਥ ਦਾ ਸਿਰਜੋੜ ਬੈਠਣਾ ਸਮੇਂ ਦੀ ਲੋੜ ਹੈ।

ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੰਥਕ ਕਾਰਜਾਂ ਅਤੇ ਕੌਮੀ ਇਕਜੁਟਤਾ ਲਈ ਨਿਭਾਈ ਜਾ ਰਹੀ ਜਿੰਮੇਵਾਰੀ ਦੀ ਪ੍ਰਸ਼ੰਸਾ ਕਰਦਿਆਂ ਨਿਹੰਗ ਸਿੰਘ ਦਲਾਂ ਅਤੇ ਜਥੇਬੰਦੀਆਂ ਵੱਲੋਂ ਸਹਿਯੋਗ ਦੀ ਵਚਨਬੱਧਤਾ ਪ੍ਰਗਟਾਈ।

ਉਨ੍ਹਾਂ ਕਿਹਾ ਕਿ ਪੰਥਕ ਮਰਯਾਦਾ ਵੱਡੀ ਹੈ, ਜਿਸ ਦੀ ਪਹਿਰੇਦਾਰੀ ਸਭ ਨੂੰ ਕਰਨੀ ਚਾਹੀਦੀ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੰਥਕ ਏਕਤਾ ਹੀ ਸਾਰੀਆਂ ਚੁਣੌਤੀਆਂ ਤੇ ਮੁਸ਼ਕਲਾਂ ਦਾ ਹੱਲ ਹੈ, ਜਿਸ ਪ੍ਰਤੀ ਪੰਥ ਸੁਚੇਤ ਹੈ ਅਤੇ ਇਸੇ ਤਰ੍ਹਾਂ ਇਕੱਠਾ ਰਹੇਗਾ। ਉਨ੍ਹਾਂ ਕਿਹਾ ਕਿ ਪੰਥ ਦੀਆਂ ਜਥੇਬੰਦੀਆਂ ਨੇ ਔਖੇ ਸਮਿਆਂ ਦੌਰਾਨ ਵੀ ਪੰਥ ਦਾ ਸਾਥ ਦਿੱਤਾ ਅਤੇ ਕਦੇ ਵੀ ਪਿੱਛੇ ਨਹੀਂ ਹਟੀਆ।

ਮੌਜੂਦਾ ਸਮੇਂ ਵੀ ਇਹ ਜਥੇਬੰਦੀਆਂ ਕੌਮੀ ਇਕਜੁਟਤਾ ਲਈ ਤਤਪਰ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੰਥ ਅੰਦਰ ਮਰਯਾਦਾ ਅਹਿਮ ਹੈ ਅਤੇ ਜਥੇਬੰਦੀਆਂ ਹਮੇਸ਼ਾ ਮਰਯਾਦਾ ਦੀ ਪਹਿਰੇਦਾਰੀ ਕਰਦੀਆਂ ਹਨ। ਸਮਾਗਮ ਦੌਰਾਨ ਸਟੇਜ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਵੱਲੋਂ ਨਿਭਾਈ ਗਈ। ਇਸ ਤੋਂ ਪਹਿਲਾਂ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਕੀਤੀ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm