Main News News

ਜਲੰਧਰ ਨੂੰ ਸਰਕਾਰ ਨੇ ਕੁਦਰਤੀ ਆਫਤ ਪ੍ਰਭਾਵਿਤ ਜ਼ਿਲ੍ਹਾ ਐਲਾਨਿਆ

ਜਲੰਧਰ/ਬਿਊਰੋ ਨਿਊਜ਼- ਜਲੰਧਰ ਵਿਚ ਭਾਰੀ ਮੀਂਹ ਪੈਣ ਕਾਰਨ ਸਥਿਤੀ ਵਿਗੜਨੀ ਸ਼ੁਰੂ ਹੋ ਗਈ ਹੈ। ਭਾਰੀ ਮੀਂਹ ਕਾਰਨ ਜਲੰਧਰ ਦੇ ਕਈ ਇਲਾਕੇ ਪਾਣੀ ਵਿਚ ਡੁੱਬ ਗਏ ਹਨ। ਰੇਲਵੇ ਸਟੇਸ਼ਨ, ਮਾਡਲ ਟਾਊਨ, ਅਰਬਨ ਅਸਟੇਟ ਅਤੇ ਕਿਸ਼ਨਪੁਰਾ ਸਣੇ ਕਈ ਇਲਾਕੇ ਪਾਣੀ ਵਿਚ ਘਿਰੇ ਹੋਏ ਹਨ। ਦੱਸਿਆ ਗਿਆ ਕਿ ਦਮੋਰੀਆ ਪੁਲ ਪੂੁਰੀ ਤਰ੍ਹਾਂ ਪਾਣੀ ਵਿਚ ਘਿਰ ਗਿਆ ਹੈ।

ਪੰਜਾਬ ਸਰਕਾਰ ਨੇ ਹੁਣ ਆਪਣੇ ਵਲੋਂ ਜਾਰੀ ਬੁਲੇਟਿਨ ਵਿਚ ਜਲੰਧਰ ਨੂੰ ਆਫਤ ਪ੍ਰਭਾਵਿਤ ਜ਼ਿਲ੍ਹਾ ਐਲਾਨਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਹਿਮਾਂਸੂ ਅਗਰਵਾਲ ਲੋਕਾਂ ਨੂੰ ਸਥਿਤੀ ਨੂੰ ਕਾਬੂ ਕਰਨ ਦੀ ਅਪੀਲ ਕਰ ਰਹੇ ਹਨ, ਪਰ ਦੂਜੇ ਪਾਸੇ ਸਰਕਾਰ ਵਲੋਂ ਜਲੰਧਰ ਨੂੰ ਕੁਦਰਤੀ ਆਫਤ ਤੋਂ ਪ੍ਰਭਾਵਿਤ ਐਲਾਨੇ ਜਾਣ ਤੋਂ ਬਾਅਦ ਲੋਕਾਂ ਦੀਆਂ ਚਿੰਤਾਵਾਂ ਹੋਰ ਵੀ ਵਧ ਗਈਆਂ ਹਨ।

ਧਿਆਨ ਰਹੇ ਕਿ ਹੜ੍ਹਾਂ ਕਾਰਨ ਜਲੰਧਰ, ਅੰਮਿ੍ਰਤਸਰ, ਹੁਸ਼ਿਆਰਪੁਰ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹੇ ਜ਼ਿਆਦਾ ਪ੍ਰਭਾਵਿਤ ਹੋਏ ਹਨ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm