ਜ਼ਹਿਰੀਲੀ ਸ਼ਰਾਬ ਕਾਰਨ ਹੋਣ ਵਾਲੀਆਂ ਮੌਤਾਂ ’ਚ ਪੰਜਾਬ ਦਾ ਦੂਜਾ ਸਥਾਨ ਹੈ। ਪਿਛਲੇ ਡੇਢ ਦਹਾਕੇ ਦੌਰਾਨ ਪੰਜਾਬ ’ਚ 157 ਜਾਨਾਂ ਜਾ ਚੁੱਕੀਆਂ ਹਨ। ਜ਼ਹਿਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਚ ਗੁਜਰਾਤ ਸਭ ਤੋਂ ਅੱਗੇ ਚੱਲ ਰਿਹਾ ਹੈ।
ਅੰਮ੍ਰਿਤਸਰ ਦੇ ਮਜੀਠਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 23 ਹੋ ਗਈ ਹੈ। ਪੰਜਾਬ ਸਰਕਾਰ ਨੇ ਇਸ ਵਾਰ ਜ਼ਹਿਰੀਲੀ ਸ਼ਰਾਬ ਦਾ ਧੰਦਾ ਕਰਨ ਵਾਲਿਆ ਖ਼ਿਲਾਫ ਸਖ਼ਤ ਰੱਵਇਆ ਅਪਣਾਇਆ ਹੈ। ਪੰਜਾਬ ਸਰਕਾਰ ਨੇ ਕਿਹਾ ਕਿ ਅਪਰਾਧੀਆਂ ਨੂੰ ਕਿਸੇ ਵੀ ਤਰ੍ਹਾਂ ਨਾਲ ਬਖਸਿਆ ਨਹੀਂ ਜਾਵੇਗਾ।
ਆਮ-ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਨੇ ਕਿਹਾ ਹੈ ਕਿ ਜਿਹੜਾ ਇਸ ਕਾਰੋਬਾਰ ਵਿੱਚ ਸ਼ਾਮਲ ਹੋਵੇਗਾ ਚਾਹੇ ਉਹ ਕਿੰਨਾ ਵੀ ਵੱਡਾ ਰਸੁਖਦਾਰ ਕਿਉਂ ਨਾ ਹੋਵੇ ਅਤੇ ਕਿਸੇ ਦੇ ਤਾਰ ਕਿਸੇ ਵੀ ਪਾਰਟੀ ਨਾਲ ਕਿਉਂ ਨਾ ਜੂੜੇ ਹੋਣ ਉਹ ਬਖਸ਼ੇ ਨਹੀ ਜਾਣਗੇ।
ਪੰਜਾਬ ਸਰਕਾਰ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲੇ ਲੋਕਾਂ ਨੂੰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ। ਅਤੇ ਇਸ ਮਾਮਲੇ ਨਾਲ ਸਬੰਧਿਤ ਅਪਰਾਧੀਆਂ ਨੂੰ ਗ੍ਰਿਫਤਾਰ ਵੀ ਕੀਤਾ ਹੈ। ਪੰਜਾਬ ਪੁਲਿਸ ਦੇ ਅਫ਼ਸਰਾਂ ਖ਼ਿਲਾਫ ਢਿੱਲੀ ਕਾਰਵਾਈ ਕਰਨ ਵਾਲਿਆਂ ਖ਼ਿਲਾਫ ਵੀ ਸਖ਼ਤ ਕਾਰਵਾਈ ਕੀਤੀ ਹੈ।