International Main News

ਜੰਮੂ-ਕਸ਼ਮੀਰ ਦੇ ਅੱਤਵਾਦੀ ਹਮਲੇ ਤੋਂ ਬਾਅਦ ਮੈਕਰੋਨ ਤੇ ਮੈਲੋਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫ਼ੋਨ ਕੀਤਾ, ਸੋਗ ਪ੍ਰਗਟ ਕੀਤਾ:

ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਤੇ ‘ਨਿੱਜੀ’ ਸੰਵੇਦਨਾ ਜ਼ਾਹਰ ਕਰਨ ਲਈ ਫ਼ੋਨ ਕੀਤਾ। ਮੈਕਰੌਨ ਨੇ ਪੀਐਮ ਮੋਦੀ ਨੂੰ ਕਿਹਾ, “ਇਸ ਤਰ੍ਹਾਂ ਦੀ ਬਰਬਰਤਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ।” MΕΑ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, “ਪ੍ਰਧਾਨ ਮੰਤਰੀ ਮੋਦੀ ਨੇ ਸਮਰਥਨ ਦੇ ਉਨ੍ਹਾਂ ਦੇ ਸੰਦੇਸ਼ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਭਾਰਤ ਦੇ ਮਜ਼ਬੂਤ ਸੰਕਲਪ ਬਾਰੇ ਦੱਸਿਆ।

ਇਟਲੀ ਦੀ ਪ੍ਰਧਾਨ ਮੰਤਰੀ ਜੋਰਜੀਆ ਮੈਲੋਨੀ ਨੇ ਵੀ ਭਾਰਤ ਦੇ ਪ੍ਰਧਾਨ ਮੰਤਰੀ ਨਾਲ ਫੋਨ ਤੇ ਗੱਲਬਾਤ ਕੀਤੀ ਹੈ। ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਤੇ ਮੈਲੋਨੀ ਨੇ ਦੁੱਖ ਪ੍ਰਗਟ ਕੀਤਾ ਹੈ ਤੇ ਇਸ ਅੱਤਵਾਦੀ ਹਮਲੇ ਦੀ ਕਰੜੀ ਸਬਦਾਂ ਵਿੱਚ ਨਿੰਦਾ ਕੀਤੀ ਹੈ। ਟਰੰਪ ਤੋਂ ਲੈ ਕਿ ਬੈਂਜਾਮੀਨ ਨੇਤਨਆਹੂ ਨੇ ਵੀ ਪ੍ਰਧਾਨ ਮੰਤਰੀ ਮੋਦੀ ਨਾਲ ਇਸ ਹਮਲੇ ਸਬੰਧਿਤ ਗਲਬਾਤ ਕੀਤੀ ਹੈ ਤੇ ਦੁੱਖ ਪ੍ਰਗਟ ਕੀਤਾ ਹੈ ਤੇ ਮੋਦੀ ਨਾਲ ਹਰ ਦੁੱਖ ਦੀ ਘੜੀ ਵਿੱਚ ਸਾਥ ਦੇਣ ਦੀ ਗੱਲ ਕਹੀ ਹੈ।

ਭਾਰਤ ਨੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਦੇ ਚਾਰਜ ਡੀ ਅਫੇਅਰ ਸਾਦ ਅਹਿਮਦ ਵੜੈਚ ਨੂੰ ਤਲਬ ਕੀਤਾ, ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ। ਕਥਿਤ ਤੌਰ ‘ਤੇ ਉਨ੍ਹਾਂ ਨੂੰ ਸਾਰੇ ਪਾਕਿਸਤਾਨੀ ਫੌਜੀ ਡਿਪਲੋਮੈਟਾਂ ਲਈ ਰਸਮੀ ਪਰਸੋਨਾ ਨਾਨ ਗ੍ਰਾਟਾ ਨੋਟ ਦਿੱਤਾ ਗਿਆ ਹੈ। ਇਹ ਹਮਲੇ ਦੇ ਜਵਾਬ ਵਿੱਚ ਭਾਰਤ ਵੱਲੋਂ ਸਾਰੇ ਪਾਕਿਸਤਾਨ ਹਾਈ ਕਮਿਸ਼ਨ ਸਲਾਹਕਾਰਾਂ ਨੂੰ ਪਰਸੋਨਾ ਨਾਨ ਗ੍ਰਾਟਾ (ਅਣਚਾਹੇ) ਘੋਸ਼ਿਤ ਕਰਨ ਤੋਂ ਬਾਅਦ ਆਇਆ ਹੈ।

ਭਾਰਤ ਨੇ ਪਾਕਿਸਤਾਨ ਨਾਲ ਆਪਣੇ ਸਬੰਧਾਂ ਵਿੱਚ ਕਟੌਤੀ ਕੀਤੀ ਹੈ। ਸਿੰਧੂ ਨਦੀ ਜਲ ਸਮਝੌਤਾ ਵੀ ਭਾਰਤ ਵੱਲੋਂ ਪਾਕਿਸਤਾਨ ਨਾਲ ਰੱਦ ਕਰ ਦਿੱਤਾ ਗਿਆ ਹੈ ਜਿਸ ਨਾਲ ਪਾਕਿਸਤਾਨ ਵਿੱਚ ਜਾਣ ਵਾਲੇ ਪਾਣੀ ਵਿੱਚ ਭਾਰੀ ਕਟੌਤੀ ਕੀਤੀ ਜਾਵੇਗੀ। ਇਸ ਨਾਲ ਪਾਕਿਸਤਾਨ ਦੇ ਸਿੰਧ ਤੇ ਪੰਜਾਬ ਸੂਬੇ ਵਿੱਚ ਸੌਕੇ ਤੇ ਭੁੱਖ-ਮਰੀ ਦੇ ਹਲਾਤ ਪੈਦਾ ਹੋਣਗੇ ਤੇ ਲੋਕਾਂ ਵਿੱਚ ਵਿਦਰੋਹ ਹੋਵੇਗਾ। ਜਿਸ ਨਾਲ ਪਾਕਿਸਤਾਨ ਦੀ ਸਰਕਾਰ ਗੋਢਿਆ ਭਾਰ ਆ ਸਕਦੀ ਹੈ।

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਇਸ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਲੋਕ ਜਖ਼ਮੀ ਵੀ ਹੋਏ ਸਨ ਜਿਸ ਨਾਲ ਪੂਰੇ ਭਾਰਤ ਵਿੱਚ ਸ਼ੌਕ ਦੀ ਲਹਿਰ ਹੈ ਤੇ ਕਈ ਅੰਤਰਰਾਸ਼ਟਰੀ ਲੀਡਰ ਵੀ ਪ੍ਰਧਾਨ ਮੰਤਰੀ ਮੋਦੀ ਦੀ ਮਦਦ ਲਈ ਅੱਗੇ ਆਏ ਹਨ ਤੇ ਉਹਨਾਂ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ ਹੈ।

ਉੱਧਰ-ਦੂਜੇ ਪਾਸੇ ਪਾਕਿਸਤਾਨ ਨੂੰ ਭਾਰਤ ਵੱਲੋਂ ਹਮਲੇ ਦਾ ਡਰ ਸਤਾ ਰਿਹਾ ਹੈ ਜਿਸ ਨਾਲ ਉਸ ਨੇ ਭਾਰਤ ਨਾਲ ਲਗਦੀ ਹੱਦ ਨਾਲ ਆਪਣੀ ਫੌਜੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ਜਿਸ ਵਿੱਚ ਪਾਕਿਸਤਾਨ ਦੀ ਆਰਮੀ ਤੇ ਹਵਾਈ ਸੈਨਾਂ ਨੂੰ ਤਿਆਰ-ਬਰ ਤਿਆਰ ਰੱਖਿਆ ਗਿਆ ਹੈ। ਇਸ ਹਮਲੇ ਦੀ ਜਿੰਮੇਵਾਰ ਪਾਕਿਸਤਾਨ ਦੇ ਅਤਿਵਾਦੀ ਗਰੁੱਪ ਲਸ਼ਕਰ-ਏ-ਤੋਇਬਾ ਨੇ ਲਈ ਹੈ ਤੇ ਇਸ ਦਾ ਮਾਸਟਰ ਮਾਈੰਡ ਸੈਫੁੱਲਾ ਖਾਲਿਦ ਦੱਸਿਆ ਜਾ ਰਿਹਾ ਹੈ ਜੋ ਪਾਕਿਸਤਾਨ ਵਿੱਚ ਬੈਠ ਕੇ ਭਾਰਤ ਵਿਰੋਧੀ ਕਾਰਵਾਈਆਂ ਨੂੰ ਅੰਜਾਮ ਦਿੰਦਾ ਹੈ।

ਉੱਧਰ ਦੂਜੇ ਪਾਸੇ ਪਾਕਿਸਤਾਨ ਨੇ ਵੀ ਭਾਰਤ ਦੇ ਲਏ ਪੰਜ ਫੈਸਲਿਆਂ ਵਿਰੁੱਧ ਆਪਣੀ ਕਾਰਵਾਈ ਕੀਤੀ ਹੈ। ਪਾਕਿਸਤਾਨ ਨੇ ਵੀ ਭਾਰਤ ਵਿਰੁੱਧ ਪੰਜ ਫ਼ੈਸਲਿਆਂ ਤੇ ਕਾਰਵਾਈ ਕਰਦਿਆਂ ਉਸਨੇ ਸ਼ਿਮਲਾ ਸਮਝੌਤਾ 1972 ਨੂੰ ਰੱਦ ਕਰ ਦਿੱਤਾ ਹੈ। ਵਾਹਗਾ ਸਰਹੱਦ ਦੇ ਵੀ ਗੇਟ ਬੰਦ ਕਰ ਦਿੱਤੇ ਹਨ। ਪਾਕਿਸਤਾਨ ਨੇ ਭਾਰਤ ਦੇ ਹਵਾਈ ਜਹਾਜ਼ਾ ਲਈ ਆਪਣੀ ਏਅਰ ਸਪੇਸ ਨੂੰ ਬੰਦ ਕਰ ਦਿੱਤਾ ਹੈ ਜਿਸ ਨਾਲ ਭਾਰਤ ਦੇ ਹਵਾਈ ਜਹਾਜ ਹੁਣ ਪਾਕਿਸਤਾਨ ਤੋਂ ਨਹੀਂ ਉੱਡ ਸਕਣਗੇ ਬਲਿਕ ਹੁਣ ਅਰਬ ਸਾਗਰ ਤੋਂ ਹੁੰਦੇ ਹੋਏ ਅਰਬ ਦੇਸ਼ਾਂ ਰਾਹੀ ਆਪਣੇ ਸਫ਼ਰ ਤਹਿ ਕਰਨਗੇ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm