ਵਾਸ਼ਿੰਗਟਨ ਡੀਸੀ/ਬਿਊਰੋ ਨਿਊਜ਼
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਜੇਕਰ ਈਰਾਨ ਦੁਬਾਰਾ ਆਪਣੇ ਪ੍ਰਮਾਣੂ ਹਥਿਆਰ ਪ੍ਰੋਗਰਾਮ ਨੂੰ ਸ਼ੁਰੂ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਅਮਰੀਕਾ ਉਸ ’ਤੇ ਇਕ ਵੱਡਾ ਹਮਲਾ ਕਰ ਸਕਦਾ ਹੈ।
ਇਸਦੇ ਨਾਲ ਹੀ ਟਰੰਪ ਨੇ ਫਲਸਤੀਨੀ ਸੰਗਠਨ ਹਮਾਸ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਸ ਨੇ ਹਥਿਆਰ ਨਹੀਂ ਸੁੱਟੇ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਡੋਨਾਲਡ ਟਰੰਪ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਮੁਲਾਕਾਤ ਦੇ ਦੌਰਾਨ ਮੀਡੀਆ ਨੂੰ ਵੀ ਸੰਬੋਧਨ ਕੀਤਾ।
ਟਰੰਪ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਜੂਨ ਮਹੀਨੇ ਦੌਰਾਨ ਕੀਤੇ ਗਏ ਵੱਡੇ ਅਮਰੀਕੀ ਹਮਲੇ ਤੋਂ ਬਾਅਦ ਈਰਾਨ ਆਪਣੇ ਹਥਿਆਰ ਪ੍ਰੋਗਰਾਮ ਨੂੰ ਫਿਰ ਤੋਂ ਖੜ੍ਹਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਟਰੰਪ ਨੇ ਦਾਅਵਾ ਵੀ ਕੀਤਾ ਕਿ ਮੀਡੀਆ ਰਿਪੋਰਟਾਂ ’ਚ ਇਸ ਤਰ੍ਹਾਂ ਦੇ ਸੰਕੇਤ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪੂਰੀ ਜਾਣਕਾਰੀ ਹੈ ਕਿ ਉਹ ਕਿੱਥੇ ਜਾ ਰਹੇ ਹਨ ਅਤੇ ਕੀ ਕਰ ਰਹੇ ਹਨ।

