ਇੱਕ ਮੰਦਭਾਗੀ ਘਟਨਾ ਵਿੱਚ ਅੰਮ੍ਰਿਤਸਰ ਦੇ ਮਜੀਠਾ ਵਿਖੇ ਨਕਲੀ ਸ਼ਰਾਬ ਪੀਣ ਕਾਰਨ ਹੋਈ ਦੁਖਦਾਈ ਮੌਤਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਹੈ। ਇਸ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੇ ਸਬੰਧ ਵਿੱਚ ਰੈਕੇਟ ਦੇ ਸਰਗਨਾ ਅਤੇ ਕਈ ਸਥਾਨਕ ਵਿਤਰਕਾਂ ਸਮੇਤ ਨੌਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਆਨਲਾਈਨ ਖਰੀਦੇ ਜਾਣ ਤੋਂ ਬਾਅਦ ਨਕਲੀ ਸ਼ਰਾਬ ਬਣਾਉਣ ਲਈ ਮੀਥੇਨੌਲ ਦੀ ਵਰਤੋਂ ਕੀਤੀ ਗਈ, ਇਸ ਮਾਮਲੇ ਦੇ ਸਾਰੇ ਢੰਗ-ਤਰੀਕਿਆਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਜਾਂਚ ਜਾਰੀ ਹੈ।
ਬੀ.ਐਨ.ਐਸ. ਅਤੇ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡੀ.ਐਸ.ਪੀ. ਸਬ-ਡਵੀਜ਼ਨ ਮਜੀਠਾ ਅਤੇ ਐਸ.ਐਚ.ਓ. ਥਾਣਾ ਮਜੀਠਾ ਨੂੰ ਲਾਪਰਵਾਹੀ ਲਈ ਮੁਅੱਤਲ ਕਰਕੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੰਜਾਬ ਪੁਲਿਸ ਨਾਜਾਇਜ਼ ਸ਼ਰਾਬ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਦ੍ਰਿੜ ਹੈ।