ਅੰਮ੍ਰਿਤਸਰ /ਬਿਊਰੋ ਨਿਊਜ਼
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਨਿਹੰਗ ਸਿੰਘ ਜਥੇਬੰਦੀ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ।
ਇਹ ਮੁਲਾਕਾਤ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਕੀਤੀ ਗਈ ਹੈ। ਇਸ ਮੁਲਾਕਾਤ ਤੋਂ ਬਾਅਦ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਿਹਾ ਕਿ ਇਹ ਇਕ ਸ਼ਿਸ਼ਟਾਚਾਰਕ ਮਿਲਣੀ ਸੀ।
ਉਨ੍ਹਾਂ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਸਾਹਿਬ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਬੁੱਢਾ ਦਲ ਨਾਲ ਸਬੰਧਤ ਧਾਰਮਿਕ ਪੁਸਤਕਾਂ ਵੀ ਭੇਟ ਕੀਤੀਆਂ ਗਈਆਂ।
ਦੱਸਣਯੋਗ ਹੈ ਕਿ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਵੀ ਨਾਭਾ ਦੀ ਜੇਲ੍ਹ ਵਿਚ ਮੁਲਾਕਾਤ ਕੀਤੀ ਸੀ।

