ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਿੰਘ ਸਹਿਬਾਨਾਂ ਨੇ ਜਥੇਦਾਰ ਤੇ ਟੇਕ ਸਿੰਘ ਧਨੌਲਾ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਉਹਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਵੀ ਤਲਬ ਕੀਤਾ ਹੈ। ਉਹਨਾਂ ਨੇ ਕਿਹਾ ਕਿ ਤਖ਼ਤ ਪਟਨਾ ਸਾਹਿਬ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ ਤਾਂ ਕਰਕੇ ਇਹਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਹੈ।
ਪਟਨਾਂ ਸਾਹਿਬ ਤੋਂ ਹੁਕਮਨਾਮਾਂ ਜਾਰੀ ਕਰਦਿਆਂ ਪੰਜ ਸਿੰਘ ਸਹਿਬਾਨਾਂ ਨੇ ਕਿਹਾ ਕਿ 10 ਦਿਨਾਂ ਦੇ ਅੰਦਰ-ਅੰਦਰ ਜਥੇਦਾਰ ਗੜਗੱਜ ਸਾਹਿਬ ਤੇ ਟੇਕ ਸਿੰਘ ਧਨੌਲਾ ਨੂੰ ਸਪੱਸ਼ਟੀਕਰਨ ਦੇਣਾ ਪਵੇਗਾ। ਅਤੇ ਉਹਨਾਂ ਨੇ ਕਿਹਾ ਕਿ ਜਥੇਦਾਰ ਦੀ ਚੋਣ ਸਿਆਸੀ ਘਟਨਾਕ੍ਰਮ ਦੇ ਚਲਦਿਆਂ ਹੋਈ ਹੈ ਜੋ ਕਿ ਨਿਯਮਾਂ ਦੇ ਉਲਟ ਹੈ।
