Main News News

ਦਿੱਲੀ ’ਚ ਹਵਾ ਹੋਈ ਜ਼ਹਿਰੀਲੀ, ਪੰਜਾਬ ਤੇ ਹਰਿਆਣਾ ਚ ਵੀ ਅਸਰ

ਦਿੱਲੀ ਦਾ ਪ੍ਰਦੂਸ਼ਣ

ਚੰਡੀਗੜ੍ਹ/ਬਿਊਰੋ ਨਿਊਜ਼
ਦਿੱਲੀ ਵਿਚ ਹਵਾ ਦੀ ਗੁਣਵੱਤਾ ਜ਼ਹਿਰੀਲੀ ਹੋ ਗਈ ਹੈ। ਇਸੇ ਤਰ੍ਹਾਂ ਹਰਿਆਣਾ ਦੇ ਕੁਝ ਹਿੱਸਿਆਂ ਵਿਚ ਅੱਜ ਬੁੱਧਵਾਰ ਨੂੰ ਹਵਾ ਦੀ ਗੁਣਵੱਤਾ ‘ਬਹੁਤ ਮਾੜੀ’ ਸ਼ੇ੍ਰਣੀ ਵਿਚ ਦਰਜ ਕੀਤੀ ਗਈ, ਜਦੋਂ ਕਿ ਪੰਜਾਬ ਵਿਚ ਵੀ ਹਵਾ ਦੀ ਗੁਣਵੱਤਾ ਖਰਾਬ ਹੀ ਰਹੀ।

ਦਿੱਲੀ ਵਿਚ ਅੱਜ ਸਵੇਰੇ 9 ਵਜੇ ਹਵਾ ਦੀ ਗੁਣਵੱਤਾ ਸੂਚਕਾਂਕ 335 ਸੀ, ਜੋ ਕਿ ਬਹੁਤ ਮਾੜੀ ਸ਼ੇ੍ਰਣੀ ਵਿਚ ਆਉਂਦਾ ਹੈ। ਇਸੇ ਤਰ੍ਹਾਂ ਪੰਜਾਬ ਦੇ ਜ਼ਿਲ੍ਹਾ ਅੰਮਿ੍ਰਤਸਰ ਵਿਚ ਸਵੇਰੇ 9 ਵਜੇ ਹਵਾ ਦੀ ਗੁਣਵੱਤਾ 253 ਦਰਜ ਕੀਤੀ ਗਈ।

ਜਲੰਧਰ 261, ਪਟਿਆਲਾ ਵਿਚ 207, ਲੁਧਿਆਣਾ ਵਿਚ 234 ਅਤੇ ਚੰਡੀਗੜ੍ਹ ਵਿਚ 169 ਦਰਜ ਕੀਤੀ ਗਈ ਹੈ। ਧਿਆਨ ਰਹੇ ਕਿ ਦੋ ਦਿਨ ਮਨਾਈ ਗਈ ਦੀਵਾਲੀ ਕਰਕੇ ਵੀ ਹਵਾ ਦੀ ਗੁਣਵੱਤਾ ਖਰਾਬ ਹੋਈ ਹੈ।

ਦਿੱਲੀ ਤੇ ਪੰਜਾਬ ਆਹਮੋ-ਸਾਹਮਣੇ

ਦਿੱਲੀ ਦੀ ਭਾਜਪਾ ਸਰਕਾਰ ’ਚ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ ਕੌਮੀ ਰਾਜਧਾਨੀ ਵਿਚ ਹਵਾ ਦੀ ਮਾੜੀ ਗੁਣਵੱਤਾ ਲਈ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਨੂੰ ਪਰਾਲੀ ਸਾੜਨ ਲਈ ਮਜਬੂਰ ਕਰ ਰਹੀ ਹੈ।  ਸਿਰਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੇ ਹਵਾ ਪ੍ਰਦੂਸ਼ਣ ਲਈ ਦੀਵਾਲੀ, ਹਿੰਦੂਆਂ ਤੇ ਸਨਾਤਨੀਆਂ ਨੂੰ ਜ਼ਿੰਮੇਵਾਰ ਦੱਸਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕੌਮੀ ਰਾਜਧਾਨੀ ਦੀ ਮਾੜੀ ਹਵਾ ਗੁਣਵੱਤਾ ਨੂੰ ਤਿਉਹਾਰ ਨਾਲ ਜੋੜਨਾ ਕਿਸੇ ‘ਪਾਪ’ ਤੋਂ ਘੱਟ ਨਹੀਂ ਹੈ। ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਨੂੰ ਲੈ ਕੇ ਸਿਰਫ ਦੀਵਾਲੀ ਦੇ ਪਟਾਕਿਆਂ ਨੂੰ ਜ਼ਿੰਮੇਵਾਰ ਠਹਿਰਾਉਣਾ ਗੁੰਮਰਾਹਕੁੰਨ ਹੋਵੇਗਾ। ਧਿਆਨ ਰਹੇ ਦਿੱਲੀ, ਪੰਜਾਬ ਅਤੇ ਹਰਿਆਣਾ ’ਚ ਹਵਾ ਪ੍ਰਦੂੁਸ਼ਣ ਕਰਕੇ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm