ਜੰਮੂ ਕਸ਼ਮੀਰ ਦੇ ਪਹਿਲਗਾਮ ਚ ਹੋਏ ਅਤਿਵਾਦੀ ਹਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸੀਨੀਅਰ ਅਫ਼ਸਰਾਂ ਨਾਲ ਕੀਤੀ ਮੀਟਿੰਗ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕੀਤੀ ਗੱਲਬਾਤ। ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸਾਊਦੀ ਅਰਬ ਦੌਰੇ ਛੱਡ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਪਰਤ ਆਏ ਹਨ। ਸਾਊਦੀ ਅਰਬ ਤੋਂ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸਥਿਤੀ ‘ਤੇ ਚਰਚਾ ਕਰਨ ਲਈ ਹਵਾਈ ਅੱਡੇ ‘ਤੇ NSA, EAM ਅਤੇ FS ਨਾਲ ਕੀਤੀ ਬ੍ਰੀਫਿੰਗ ਮੀਟਿੰਗ ਕੀਤੀ ਹੈ।
ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਤਕਰੀਬਨ 2 ਵਜ ਕੇ 45 ਮਿੰਟ ਦੁਪਿਹਰ ਨੂੰ ਇਹ ਹਮਲਾ ਹੋਇਆ ਸੀ। ਇਸ ਹਮਲੇ ਵਿੱਚ 27 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 20 ਦੇ ਲੱਗਭਗ ਜ਼ਖਮੀ ਦੱਸੇ ਜਾ ਰਹੇ ਹਨ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੇਰੇ ਸਾਰੇ ਹਮਲੇ ਵਿੱਚ ਸ਼ਹਿਦ ਹੋਏ ਮੈਂਬਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਗ੍ਰਹਿ ਮੰਤਰੀ ਕੱਲ ਮੰਗਲਵਾਰ ਰਾਤ ਨੂੰ ਹੀ ਜੰਮੂ-ਕਸ਼ਮੀਰ ਪਹੁੰਚ ਗਏ ਸਨ ਜਿੱਥੇ ਉਹਨਾਂ ਨੇ ਸ਼੍ਰੀ ਨਗਰ ਵਿੱਚ ਉੱਚ ਅਧਿਕਾਰੀਆਂ ਸਮੇਤ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ-ਅਬਦੁੱਲਾ ਨਾਲ ਮੁਲਾਕਾਤ ਕੀਤੀ ਸੀ।