ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਹੈ ਕਿ ਸਿੱਖ ਜਥੇਬੰਦੀਆਂ ਧਰਮ ਪ੍ਰਚਾਰ ਲਹਿਰ ਤੇਜ਼ ਕਰਨ ਤਾਂ ਜੋ ਸਿੱਖ ਧਰਮ ਦਾ ਪ੍ਰਸਾਰ ਹੋ ਸਕੇ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਫਿਲਮਾਂ ਦਾ ਮਾਮਲਾ ਵਿਚਾਰਨ ਲਈ ਸਿੱਖ ਵਿਦਵਾਨਾਂ ਦੀ ਮੀਟਿੰਗ ਸੱਦੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਸੱਦਾ ਦਿੱਤਾ ਕਿ ਸਿੱਖ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਸੰਸਥਾਵਾਂ ਦੇ ਪ੍ਰਚਾਰਕ ਇਕਜੁਟਤਾ ਨਾਲ ਅੱਗੇ ਆਉਣ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਿਧਾਂਤਾ ਅਨੁਸਾਰ ਸਾਰਿਆਂ ਨੂੰ ਇਕਜੁੱਟਤਾ ਨਾਲ ਸਿੱਖੀ ਦਾ ਪ੍ਰਚਾਰ ਕਰਨਾ ਚਾਹੀਦਾ ਹੈ। ਦਸ ਦਈਏ ਕਿ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਵੀ ਅਕਾਲ ਤਖ਼ਤ ਸਾਹਿਬ ਆ ਕੇ ਮੁਆਫੀ ਮੰਗ ਕਿ ਮੁੜ ਤੋਂ ਸਿੱਖ ਧਰਮ ਦਾ ਪ੍ਰਚਾਰ ਜਾਰੀ ਕਰਨ ਲਈ ਸੁਨੇਹਾ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਹੈ ਕਿ ਮੇਰੀ ਰੀਝ ਹੈ ਕਿ ਭਾਈ ਰਣਜੀਤ ਸਿੰਘ ਮੁੜ ਤੋ ਸਿੱਖ ਧਰਮ ਦੇ ਪ੍ਰਚਾਰ ਦੀ ਸੁਰਆਤ ਕਰਨ