Main News News

ਭਾਰਤ -ਪਾਕ ਸਣੇ ਸੰਸਾਰ ਭਰ ਚ ਮਨਾਇਆ ਗਿਆ ਗੁਰਪੁਰਬ

ਨਨਕਾਣਾ ਸਾਹਿਬ

ਅੰਮ੍ਰਿਤਸਰ, ਨਨਕਾਣਾ ਸਾਹਿਬ/ ਦੂਜਾ ਪੰਜਾਬ ਨਿਊਜ਼

ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅੱਜ ਦੇਸ਼ ਅਤੇ ਵਿਦੇਸ਼ਾਂ ਵਿਚ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸੇ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਖੇ ਵੱਡੀ ਗਿਣਤੀ ਸੰਗਤ ਨੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ ਅਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ।

ਗੁਰਪੁਰਬ ਮੌਕੇ ਗੁਰਦੁਆਰਾ ਸਾਹਿਬਾਨਾਂ ’ਚ ਸੰਗਤ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਆਪਣਾ ਜੀਵਨ ਸਫਲਾ ਕੀਤਾ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ।

ਨਨਕਾਣਾ ਸਾਹਿਬ ਵਿੱਚ ਨਗਰ ਕੀਰਤਨ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਅਲੌਕਿਕ ਨਗਰ ਕੀਰਤਨ ਸਜਾਏ ਗਏ।

ਇਸ ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਜਥੇ ਦੇ ਆਗੂ ਮੈਂਬਰ ਬੀਬੀ ਗੁਰਿੰਦਰ ਕੌਰ ਅਤੇ ਸ. ਗੁਰਮੀਤ ਸਿੰਘ ਬੂਹ ਨੇ ਵੱਡੀ ਗਿਣਤੀ ਵਿੱਚ ਸੰਗਤ ਨਾਲ ਸ਼ਮੂਲੀਅਤ ਕੀਤੀ।

ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਗੁਰਦੁਆਰਾ ਸ੍ਰੀ ਜਨਮ ਅਸਥਾਨ ਸਾਹਿਬ ਤੋਂ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ।

ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਵਿੱਚ ਨਗਰ ਕੀਰਤਨ ਰਵਾਨਾ ਹੋਇਆ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm