ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੂਬੇ ਦੀ ਆਮ ਆਦਮੀ ਪਾਰਟੀ ’ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਮਜੀਠੀਆ ਨੇ ਇਸ ਗ੍ਰਿਫ਼ਤਾਰੀ ਨੂੰ ਇਕ ਸਿਆਸੀ ਸਟੰਟ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਹ ਕਾਰਵਾਈ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਦੀ ਖੁਦਕੁਸ਼ੀ ਦੇ ਸੰਵੇਦਨਸ਼ੀਲ ਮਾਮਲੇ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਕੀਤੀ ਗਈ ਹੈ। ਮਜੀਠੀਆ ਨੇ ਕਿਹਾ ਕਿ ਪੁਲਿਸ ਨੇ ਪਹਿਲਾਂ ਹਰਮੀਤ ਸਿੰਘ ਪਠਾਣਮਾਜਰਾ ਨੂੰ ਫਰਾਰ ਹੋਣ ਵਿਚ ਮੱਦਦ ਕੀਤੀ ਅਤੇ ਹੁਣ ਜਦੋਂ ਸਰਕਾਰ ਖੁਦਕੁਸ਼ੀ ਮਾਮਲੇ ਵਿਚ ਘਿਰਦੀ ਨਜ਼ਰ ਆਈ ਤਾਂ ਗ੍ਰਿਫ਼ਤਾਰੀ ਦਾ ‘ਡਰਾਮਾ’ ਰਚਿਆ ਗਿਆ। ਅਕਾਲੀ ਆਗੂ ਨੇ ਇਲਜ਼ਾਮ ਲਗਾਇਆ ਕਿ ਆਮ ਆਦਮੀ ਪਾਰਟੀ ਪਹਿਲਾਂ ਆਪਣੇ ਦਾਗੀ ਆਗੂਆਂ ਨੂੰ ਪਨਾਹ ਦਿੰਦੀ ਹੈ ਅਤੇ ਫਿਰ ਸਿਆਸੀ ਲਾਹਾ ਲੈਣ ਲਈ ਅਜਿਹੇ ‘ਅਪਰੇਸ਼ਨਾਂ’ ਦਾ ਦਿਖਾਵਾ ਕਰਦੀ ਹੈ।
ਪਠਾਣਮਾਜਰਾ ਦੀ ਗ੍ਰਿਫ਼ਤਾਰੀ ਨੂੰ ਮਜੀਠੀਆ ਨੇ ਦੱਸਿਆ ਮਹਿਜ਼ ‘ਡਰਾਮਾ

