ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਹਿਲਗਾਮ ਹਮਲੇ ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਅਤੇ ਹਮਲੇ ਦੌਰਾਨ ਬਚੇ ਲੋਕਾਂ ਨਾਲ ਮੁਲਾਕਾਤ ਕੀਤੀ ਹੈ। ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਤਕਰੀਬਨ 2 ਵਜ ਕੇ 45 ਮਿੰਟ ਦੁਪਿਹਰ ਨੂੰ ਇਹ ਹਮਲਾ ਹੋਇਆ ਸੀ। ਇਸ ਹਮਲੇ ਵਿੱਚ 27 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 20 ਦੇ ਲੱਗਭਗ ਜ਼ਖਮੀ ਦੱਸੇ ਜਾ ਰਹੇ ਹਨ।
ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਵੇਰੇ ਸਾਰੇ ਹਮਲੇ ਵਿੱਚ ਸ਼ਹਿਦ ਹੋਏ ਮੈਂਬਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਗ੍ਰਹਿ ਮੰਤਰੀ ਕੱਲ ਮੰਗਲਵਾਰ ਰਾਤ ਨੂੰ ਹੀ ਜੰਮੂ-ਕਸ਼ਮੀਰ ਪਹੁੰਚ ਗਏ ਸਨ ਜਿੱਥੇ ਉਹਨਾਂ ਨੇ ਸ਼੍ਰੀ ਨਗਰ ਵਿੱਚ ਉੱਚ ਅਧਿਕਾਰੀਆਂ ਸਮੇਤ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ-ਅਬਦੁੱਲਾ ਨਾਲ ਮੁਲਾਕਾਤ ਕੀਤੀ ਸੀ।