MEA ਨੇ ਬੁੱਧਵਾਰ ਨੂੰ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਸਾਰਕ ਵੀਜ਼ਾ ਛੋਟ ਯੋਜਨਾ (SVES) ਦੇ ਤਹਿਤ ਪਾਕਿਸਤਾਨੀ ਨਾਗਰਿਕਾਂ ਨੂੰ ਭਾਰਤ ਦੀ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। “ਪਾਕਿਸਤਾਨੀ ਨਾਗਰਿਕਾਂ ਨੂੰ ਪਹਿਲਾਂ ਜਾਰੀ ਕੀਤੇ ਗਏ ਕਿਸੇ ਵੀ SVES ਵੀਜ਼ੇ ਨੂੰ ਰੱਦ ਮੰਨਿਆ ਜਾਂਦਾ ਹੈ। SVES ਵੀਜ਼ੇ ‘ਤੇ ਭਾਰਤ ਵਿੱਚ ਮੌਜੂਦਾ ਸਮੇਂ ਵਿੱਚ ਮੌਜੂਦ ਕਿਸੇ ਵੀ ਪਾਕਿਸਤਾਨੀ ਨਾਗਰਿਕ ਕੋਲ ਭਾਰਤ ਛੱਡਣ ਲਈ 48 ਘੰਟੇ ਹਨ।
ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਨਾਲ ਸਿੰਧੂ ਜਲ ਨਦੀ ਸਮੌਝਤਾ ਵੀ ਮੁਅੱਤਲ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਇਸ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਬਹੁਤ ਗਿਣਤੀ ਜਖ਼ਮੀ ਲੋਕਾਂ ਦੀ ਵੀ ਸੀ। ਭਾਰਤ ਨੇ ਪਾਕਿਸਤਾਨ ਨਾਲ ਸਬੰਧਾਂ ਵਿੱਚ ਭਾਰੀ ਕਟੌਤੀ ਕੀਤੀ ਹੈ।