Main News News

ਪਾਕਿਸਤਾਨ ’ਚ ਖੈਬਰ ਸੂਬੇ ਦੇ ਮੁੱਖ ਮੰਤਰੀ ਨੂੰ ਪੁਲਿਸ ਨੇ ਕੁੱਟਿਆ

ਸੋਹੇਲ ਅਫਰੀਦੀ, ਮੁੱਖ ਮੰਤਰੀ

ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਖੈਬਰ ਪਖਤੂਨਵਾ ਸੂਬੇ ਦੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੂੰ ਪੁਲਿਸ ਨੇ ਸੜਕ ’ਤੇ ਸੁੱਟ ਕੇ ਕੁੱਟਿਆ। ਸੋਹੇਲ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਮਰਥਨ ਵਿਚ ਪ੍ਰਦਰਸ਼ਨ ਕਰਨ ਲਈ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਪਹੁੰਚਿਆ ਸੀ।

ਧਿਆਨ ਰਹੇ ਕਿ ਇਮਰਾਨ ਖਾਨ ਇਸੇ ਜੇਲ੍ਹ ਵਿਚ ਬੰਦ ਹਨ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ ਫੌਜ ਦੇ ਕਹਿਣ ’ਤੇ ਕੀਤੀ ਗਈ। ਇਸੇ ਦੌਰਾਨ ਜੇਲ੍ਹ ਦੇ ਬਾਹਰ ਸੁਰੱਖਿਆ ਤੈਨਾਤ ਸੀ ਅਤੇ ਇਮਰਾਨ ਦੀ ਪਾਰਟੀ ਦੇ ਸਮਰਥਕਾਂ ਦੀ ਭੀੜ ਲਗਾਤਾਰ ਵਧ ਰਹੀ ਸੀ।

ਇਸਦੇ ਚੱਲਦਿਆਂ ਜਦੋਂ ਮੁੱਖ ਮੰਤਰੀ ਸੋਹੇਲ ਅਫਰੀਦੀ ਖੁਦ ਜੇਲ੍ਹ ਦੇ ਨੇੜੇ ਪਹੁੰਚੇ ਤਾਂ ਸਥਿਤੀ ਵਿਗੜ ਗਈ। ਪੁਲਿਸ ਨੇ ਸੋਹੇਲ ਅਫਰੀਦੀ ਤੇ ਉਸਦੇ ਨਾਲ ਆਏ ਆਗੂਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ।

ਇਸ ਮੌਕੇ ਹੋਈ ਧੱਕਾ ਮੁੱਕੀ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਮੁੱਖ ਮੰਤਰੀ ਸੋਹੇਲ ਅਫਰੀਦੀ ਨੂੰ ਜ਼ਮੀਨ ’ਤੇ ਸੁੱਟ ਕੇ ਕੁੱਟਿਆ। ਇਮਰਾਨ ਖਾਨ ਦੀ ਪਾਰਟੀ ਨੇ ਇਸ ਘਟਨਾ ਨੂੰ ਲੋਕਤੰਤਰਿਕ ਅਧਿਕਾਰਾਂ ’ਤੇ ਹਮਲਾ ਦੱਸਿਆ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm