ਪਹਿਲਗਾਮ ਅੱਤਵਾਦੀ ਹਮਲੇ ‘ਤੇ ਪਾਕਿਸਤਾਨ ਨੂੰ ਸਜ਼ਾ ਦੇਣ ਲਈ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਤੋਂ ਕੁਝ ਦਿਨ ਬਾਅਦ, ਭਾਰਤ ਨੇ ਚਿਨਾਬ ਦਰਿਆ ‘ਤੇ ਬਗਲੀਹਾਰ ਡੈਮ ਰਾਹੀਂ ਪਾਣੀ ਦੇ ਵਹਾਅ ਨੂੰ ਰੋਕ ਦਿੱਤਾ ਹੈ। ਭਾਰਤ ਜੇਹਲਮ ਨਦੀ ‘ਤੇ ਕਿਸ਼ਨਗੰਗਾ ਡੈਮ ‘ਤੇ ਵੀ ਇਸੇ ਤਰ੍ਹਾਂ ਦੇ ਉਪਾਵਾਂ ਦੀ ਯੋਜਨਾ ਬਣਾ ਰਿਹਾ ਹੈ। ਇਹ ਡੈਮ ਕਥਿਤ ਤੌਰ ‘ਤੇ ਭਾਰਤ ਨੂੰ ਪਾਣੀ ਛੱਡਣ ਦੇ ਸਮੇਂ ਨੂੰ ਨਿਯਮਤ ਕਰਨ ਦੀ ਸਮਰੱਥਾ ਪ੍ਰਦਾਨ ਕਰਦੇ ਹਨ।
ਪਹਿਲਗਾਮ ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਦੇ ਆਪਸੀ ਸਬੰਧਾਂ ਵਿੱਚ ਭਾਰੀ ਗਿਰਾਵਾਟ ਆਈ ਹੈ। ਭਾਰਤ ਨੇ ਪਾਕਿਸਤਾਨ ਖਿਲਾਫ਼ ਪੰਜ ਬੜੇ ਫੈਸਲੇ ਲਏ ਸਨ ਜਿਸ ਵਿੱਚ ਸਭ ਤੋਂ ਮੁੱਖ ਸਿੰਧੂ ਜਲ ਸਮਝੌਤੇ ਨੂੰ ਰੱਦ ਕਰਨਾ ਸੀ।
ਉੱਧਰ ਦੂਜੇ ਪਾਸੇ ਪਾਕਿਸਤਾਨ ਨੇ ਭਾਰਤ ਦੇ ਇਸ ਕਦਮ ਨੂੰ ਲੈ ਕਿ ਸਖ਼ਤ ਬਿਆਨਬਾਜੀ ਕਰਨੀ ਸ਼ੁਰੂ ਕਰ ਦਿੱਤੀ ਹੈ। ਪਾਕਿਸਤਾਨ ਦੇ ਰੱਖਿਆ ਮੰਤਰੀ ਨੇ ਭਾਰਤ ਦੇ ਡੈਮਾਂ ਨੂੰ ਬੰਬ ਨਾਲ ਉਡਾਉਣ ਦੇ ਸਿੱਧੀ ਚਿਤਾਵਨੀ ਦਿੱਤੀ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਜੇਕਰ ਭਾਰਤ ਸਿੰਧੂ ਜਲ ਸਮਝੌਤੇ ਨੂੰ ਰੱਦ ਕਰਕੇ ਪਾਕਿਸਤਾਨ ਦਾ ਪਾਣੀ ਰੋਕੇਗਾ ਤਾ ਉਹ ਭਾਰਤ ਦੀਆਂ ਨਦੀਆਂ ਦਰਿਆਵਾਂ ਵਿੱਚ ਪਾਣੀ ਦੀ ਥਾਂ ਖੂਨ ਦੀਆਂ ਨਦੀਆਂ ਵਹਾਓਣਗੇ।
ਪਰ ਭਾਰਤ ਨੇ ਪਾਕਿਸਤਾਨ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ ਚਿਨਾਬ ਦੇ ਪਾਣੀ ਦੇ ਵਹਾਅ ਵਿੱਚ ਕਟੌਤੀ ਕਰ ਦਿੱਤੀ ਹੈ ਅਤੇ ਭਾਰਤ ਨੇ ਡੈਮ ਦੇ ਦਰਵਾਜੇ ਬੰਦ ਕਰ ਲਏ ਹਨ ਜਿਸ ਵਿੱਚ ਬਗਲੀਹਾਰ ਡੈਮ ਮੁੱਖ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪਾਕਿਸਤਾਨ ਦਾ ਅਗਲਾ ਕਦਮ ਕੀ ਹੋਵੇਗਾ।