ਪਾਕਿਸਤਾਨ ਨੇ ਭਾਰਤ ਦੀ ਨਕਲ ਕਰਦਿਆਂ ਭਾਰਤੀ ਜਹਾਜ਼ਾਂ ਲਈ ਆਪਣੀਆਂ ਬੰਦਰਗਾਹਾਂ ਬੰਦ ਕਰ ਦਿੱਤੀਆਂ ਹਨ। ਪਾਕਿਸਤਾਨ ਨੇ ਭਾਰਤ ਦੇ ਇਸ ਕਦਮ ਦੀ ਨਕਲ ਕੀਤੀ ਅਤੇ ਭਾਰਤੀ ਜਹਾਜ਼ਾਂ ਲਈ ਆਪਣੀਆਂ ਬੰਦਰਗਾਹਾਂ ਬੰਦ ਕਰ ਦਿੱਤੀਆਂ। ਭਾਰਤ ਦੇ ਡਾਇਰੈਕਟੋਰੇਟ ਜਨਰਲ ਆਫ ਸ਼ਿਪਿੰਗ ਨੇ ਪਾਕਿਸਤਾਨ ਦੇ ਝੰਡੇ ਵਾਲੇ ਜਹਾਜ਼ਾਂ ਦੇ ਸਾਰੇ ਭਾਰਤੀ ਬੰਦਰਗਾਹਾਂ ‘ਤੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਸੀ ਅਤੇ ਭਾਰਤੀ ਜਹਾਜ਼ਾਂ ਨੂੰ ਪਾਕਿਸਤਾਨੀ ਬੰਦਰਗਾਹਾਂ ‘ਤੇ ਨਾ ਜਾਣ ਲਈ ਕਿਹਾ ਸੀ।
ਭਾਰਤ ਦੀ ਇਹ ਕਾਰਵਾਈ ਪਹਿਲਗਾਮ ਅੱਤਵਾਦੀ ਹਮਲੇ ਨੂੰ ਲੈ ਕੇ ਪਾਕਿਸਤਾਨ ਨਾਲ ਤਣਾਅ ਦੇ ਵਿਚਕਾਰ ਆਈ ਹੈ। ਭਾਰਤ ਨੇ ਪਾਕਿਸਤਾਨ ਦੇ ਖਿਲਾਫ਼ ਪੰਜ ਬੜੇ ਫ਼ੈਸਲੇ ਲਏ ਸਨ ਜਿਸ ਵਿੱਚ ਮੁੱਖ ਸਿੰਧੂ ਜਲ ਸਮਝੌਤੇ ਨੂੰ ਲੈ ਕਿ ਸੀ। ਇਸੇ ਤਰ੍ਹਾਂ ਹੀ ਪਾਕਿਸਤਾਨ ਨੇ ਵੀ ਭਾਰਤ ਦੇ ਇਸ ਕਦਮ ਖਿਲਾਫ਼ ਪੰਜ ਬੜੇ ਫੈਸਲੇ ਸੁਣਾਏ ਸਨ ਜਿਸ ਵਿੱਚ ਸ਼ਿਮਲਾ ਸਮਝੌਤਾ ਮੁੱਖ ਸੀ।
ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਭਾਰੀ ਗਿਰਾਵਟ ਆਈ ਹੈ ਅਤੇ ਦੇਖਿਆ ਜਾ ਰਿਹਾ ਹੈ ਕਿ ਦੋਵਾਂ ਵਿੱਚ ਇੱਕ ਸ਼ੀਂਤ ਯੁੱਧ ਚੱਲ ਰਿਹਾ ਹੈ। ਦੋਵਾਂ ਦੇਸਾਂ ਦੇ ਲੀਡਰ ਇੱਕ ਦੂਜੇ ਦੇ ਵਿਰੁੱਧ ਦੱਬ ਕੇ ਬਿਆਨ ਬਾਜ਼ੀ ਕਰ ਰਹੇ ਹਨ। ਭਾਰਤ ਨੇ ਚਿਨਾਬ ਦਰਿਆ ਦੇ ਪਾਣੀ ਦਾ ਵਹਾਅ ਪਾਕਿਸਤਾਨ ਨੂੰ ਘੱਟ ਕਰ ਦਿੱਤਾ ਹੈ ਤੇ ਬਗਲੀਹਾਰ ਵਰਗੇ ਡੈਮ ਦੇ ਦਰਵਾਜੇ ਬੰਦ ਕਰ ਦਿੱਤੇ ਹਨ। ਪਾਕਿਸਤਾਨ ਲਗਾਤਾਰ ਭਾਰਤ ਨੂੰ ਧਮਕੀਆਂ ਦੇ ਰਿਹਾ ਹੈ ਕਿ ਉਹ ਭਾਰਤ ਦੇ ਡੈਮਾਂ ਤੇ ਬੰਮਬਾਰੀ ਵੀ ਕਰ ਸਕਦਾ ਹੈ।