ਭਾਰਤ ਵੱਲੋਂ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ ‘ਤੇ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਵੱਲੋਂ ਬੀਤੇ ਦੇਰ ਰਾਤ ਅਵੰਤੀਪੁਰਾ, ਸ੍ਰੀਨਗਰ, ਜੰਮੂ, ਪਠਾਨਕੋਟ, ਜਲੰਧਰ, ਕਪੂਰਥਲਾ, ਲੁਧਿਆਣਾ, ਅੰਮ੍ਰਿਤਸਰ, ਆਦਮਪੁਰ, ਬਠਿੰਡਾ, ਚੰਡੀਗੜ੍ਹ, ਨਾਲ, ਫਲੋਡੀ, ਭੁੱਜ, ਉਤਾਰਲਾਈ ਵਿਚ ਹਮਲੇ ਦੀ ਕੋਸ਼ਿਸ਼ ਕੀਤੀ ਗਈ ਸੀ।
ਇਸ ਦੀ ਜਾਣਕਾਰੀ ਭਾਰਤ ਸਰਕਾਰ ਵੱਲੋਂ ਦਿੱਤੀ ਗਈ ਹੈ। ਸਰਕਾਰ ਨੇ ਦੱਸਿਆ ਹੈ ਕਿ ਪਾਕਿਸਤਾਨ ਵੱਲੋਂ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ ਗਈਆਂ ਸਨ,ਜਿਨ੍ਹਾਂ ਨੂੰ ਭਾਰਤ ਨੇ ਅਸਫਲ ਕਰ ਦਿੱਤਾ ਹੈ। ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਹਵਾ ਵਿਚ ਹੀ ਪਾਕਿਸਤਾਨ ਵੱਲੋਂ ਦਾਗੀਆਂ ਗਈਆਂ ਮਿਜ਼ਾਈਲਾਂ ਨੂੰ ਨਸ਼ਟ ਕਰ ਦਿੱਤਾ ਗਿਆ।
ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਵੀਰਵਾਰ ਸਵੇਰੇ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਦੇ ਕਈ ਟਿਕਾਣਿਆਂ ‘ਤੇ ਏਅਰ ਡਿਫੈਂਸ ਰਾਡਾਰਾਂ ਅਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਰੱਖਿਆ ਮੰਤਰਾਲੇ ਨੇ ਕਿਹਾ ਕਿ “ਇਹ ਭਰੋਸੇਯੋਗ ਤੌਰ ‘ਤੇ ਪਤਾ ਲੱਗਾ ਹੈ ਕਿ ਲਾਹੌਰ ਵਿਖੇ ਇੱਕ ਏਅਰ ਡਿਫੈਂਸ ਸਿਸਟਮ ਨੂੰ ਬੇਅਸਰ ਕਰ ਦਿੱਤਾ ਗਿਆ ਹੈ,। ਇਸ ਵਿਚ ਕਿਹਾ ਗਿਆ ਹੈ ਕਿ ਭਾਰਤ ਦੀ ਪ੍ਰਤੀਕਿਰਿਆ ਪਾਕਿਸਤਾਨ ਵਾਂਗ ਹੀ ਉਸੇ ਡੋਮੇਨ ਵਿਚ ਰਹੀ ਹੈ।