ਪਾਕਿਸਤਾਨ ਨੇ ਮੰਨਿਆ ਹੈ ਕਿ ਉਸ ਦੀ ਹਿਰਾਸਤ ਵਿਚ ਕੋਈ ਵੀ ਭਾਰਤੀ ਪਾਇਲਟ ਨਹੀਂ ਹੈ। ਇੱਕ ਪ੍ਰੈਸ ਕਾਨਫਰੰਸ ਵਿੱਚ ਪਾਕਿਸਤਾਨੀ ਫੌਜ ਦੇ ਬੁਲਾਰੇ ਅਹਿਮਦ ਸ਼ਰੀਫ ਚੌਧਰੀ ਨੇ ਕਿਹਾ, “ਇਹ ਸਭ ਸੋਸ਼ਲ ਮੀਡੀਆ ਚੈਟਰ ਹੈ।” ਇਸ ਤੋਂ ਪਹਿਲਾਂ ਐਤਵਾਰ ਨੂੰ, ਭਾਰਤੀ ਹਵਾਈ ਸੈਨਾ ਦੇ ਏਅਰ ਮਾਰਸ਼ਲ ਏਕੇ ਭਾਰਤੀ ਨੇ ਵੀ ਪੁਸ਼ਟੀ ਕੀਤੀ ਸੀ ਕਿ ਓਪਰੇਸ਼ਨ ਸਿੰਦੂਰ ਵਿੱਚ ਸ਼ਾਮਲ ਸਾਰੇ ਭਾਰਤੀ ਪਾਇਲਟ “ਘਰ ਵਾਪਸ” ਹਨ।
ਟਰੰਪ ਦੀ ਵਿਚੋਲਗੀ ਤੋਂ ਬਾਅਦ ਦੋਵਾਂ ਦੇਸ਼ਾਂ ਵਿੱਚ ਗੋਲੀਬਾਰੀ ਬੰਦ ਕਰਵਾ ਦਿੱਤੀ ਗਈ ਸੀ। ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਸਿੰਧੂ ਨਦੀ ਸਮਝੌਤੇ ਨੂੰ ਲੈ ਕਿ ਕਿਹਾ ਕਿ ਜੋ ਸਮਝੌਤਾ ਭਾਰਤ ਸਰਕਾਰ ਵੱਲੋਂ ਰੱਦ ਕਰ ਦਿੱਤਾ ਗਿਆ ਸੀ ਉਹ ਰੱਦ ਹੀ ਮੰਨਿਆ ਜਾਵੇਗਾ। ਭਾਰਤੀ ਫੌਜ ਦੀ ਤਿੰਨਾਂ ਸੈਨਾਵਾਂ ਦੇ DGMO ਨੇ ਪ੍ਰੈਸ ਨੂੰ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਭਾਰਤੀ ਫੌਜ ਨੇ ਪਾਕਿਸਤਾਨ ਦੇ 35 ਤੋਂ 40 ਆਰਮੀ ਦੇ ਜਵਾਨ ਤੇ 100 ਅੱਤਵਾਦੀਆਂ ਨੂੰ ਮਾਰ ਗਿਰਾਇਆ ਹੈ।