ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸਵੇਰੇ ਪੰਜਾਬ ਦੇ ਆਦਮਪੁਰ ਏਅਰ ਬੇਸ ਦਾ ਦੌਰਾ ਕੀਤਾ ਅਤੇ ਉੱਥੇ ਮੌਜੂਦ ਜਵਾਨਾਂ ਨਾਲ ਗੱਲਬਾਤ ਕੀਤੀ। ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਹਵਾਈ ਸੈਨਾ ਦੇ ਜਵਾਨਾਂ ਨੇ ਵੀ ਜਾਣਕਾਰੀ ਦਿੱਤੀ। ਪਹਿਲਗਾਮ ਅੱਤਵਾਦੀ ਹਮਲੇ ਦੇ ਜਵਾਬ ‘ਚ ਭਾਰਤ ਨੇ ਪਾਕਿਸਤਾਨ ਦੇ ਖਿਲਾਫ ਅਪਰੇਸ਼ਨ ਸਿੰਦੂਰ ਸ਼ੁਰੂ ਕਰਨ ਤੋਂ ਬਾਅਦ ਵਧਦੇ ਤਣਾਅ ਦੇ ਵਿਚਕਾਰ ਭਾਰਤ ਅਤੇ ਪਾਕਿਸਤਾਨ ਨੇ ਜੰਗਬੰਦੀ ਦਾ ਐਲਾਨ ਕਰਨ ਦੇ ਦੋ ਦਿਨ ਬਾਅਦ ਇਹ ਗੱਲ ਸਾਹਮਣੇ ਆਈ।
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਉੱਤੇ ਏਅਰ-ਸਟਰਾਈਕ ਕੀਤੀ ਸੀ ਜਿਸ ਵਿੱਚ ਪਾਕਿਸਤਾਨ ਆਧਿਰਤ ਅੱਤਵਾਦੀ ਗਰੁੱਪ ਦੇ 100 ਤੋਂ ਵੱਧ ਅੱਤਵਾਦੀ ਮਾਰੇ ਗਏ ਸਨ ਤੇ 35 ਤੋਂ 40 ਆਰਮੀ ਦੇ ਸੈਨਿਕ ਮਾਰੇ ਗਏ ਸਨ। ਭਾਰਤ ਸਰਕਾਰ ਨੇ ਅਪਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆ ਨੂੰ ਨਿਸ਼ਾਨਾ ਬਣਾਇਆ ਸੀ।
ਪ੍ਰਧਾਨ ਮੰਤਰੀ ਮੋਦੀ ਅੱਜ ਜਲੰਧਰ ਏਅਰ ਬੇਸ ਤੇ ਫੌਜ਼ੀਆਂ ਦੀ ਹੌਂਸਲਾ-ਅਫ਼ਜ਼ਾਈ ਕਰਨ ਪਹੁੰਚੇ ਹਨ। ਉਹਨਾਂ ਨੇ ਜਵਾਨਾਂ ਨਾਲ ਗੱਲਬਾਤ ਕੀਤੀ ਹੈ। ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਮੂੰਹ ਤੋੜ ਜਵਾਬ ਦਿੱਤਾ ਸੀ।

