Main News News

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਫਿਰ ਤੋਂ ਰੱਦ

ਦਵਿੰਦਰਪਾਲ ਸਿੰਘ ਭੁੱਲਰ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਮੁੜ ਰੱਦ ਕਰ ਦਿੱਤੀ ਗਈ ਹੈ। ਦਿੱਲੀ ਦੇ ਸਜ਼ਾ ਸਮੀਖਿਆ ਬੋਰਡ ਨੇ ਉਨ੍ਹਾਂ ਦੀ ਰਿਹਾਈ ਪਟੀਸ਼ਨ ਰੱਦ ਕੀਤੀ ਹੈ। ਜ਼ਿਕਰਯੋਗ ਹੈ ਕਿ ਸਜ਼ਾ ਸਮੀਖਿਆ ਬੋਰਡ ਨੇ ਉਮਰ ਕੈਦ ਦੇ 51 ਮਾਮਲਿਆਂ ’ਤੇ ਵਿਚਾਰ ਕਰਨ ਲਈ ਮੀਟਿੰਗ ਸੱਦੀ ਸੀ, ਇਸ ਮੀਟਿੰਗ ’ਚ ਪ੍ਰੋ. ਭੁੱਲਰ ਸਣੇ 25 ਉਮਰ ਕੈਦੀਆਂ ਦੀ ਰਿਹਾਈ ਰੱਦ ਕਰ ਦਿੱਤੀ ਹੈ। ਪ੍ਰੋ. ਭੁੱਲਰ 1993 ਵਿਚ ਦਿੱਲੀ ’ਚ ਹੋਏ ਇਕ ਬੰਬ ਧਮਾਕੇ ਦੇ ਮਾਮਲੇ ਵਿਚ ਦੋਸ਼ੀ ਹਨ। ਇਸ ਧਮਾਕੇ ਵਿਚ 9 ਵਿਅਕਤੀਆਂ ਦੀ ਮੌਤ ਹੋ ਗਈ ਸੀ। ਪ੍ਰੋ. ਭੁੱਲਰ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਬਿਮਾਰ ਹਨ ਅਤੇ ਉਹ ਅੰਮਿ੍ਰਤਸਰ ਦੇ ਹਸਪਤਾਲ ਵਿਚ ਇਲਾਜ ਅਧੀਨ ਹਨ। ਜ਼ਿਕਰਯੋਗ ਹੈ ਕਿ ਪ੍ਰੋ. ਭੁੱਲਰ ਨੂੰ ਪਹਿਲਾਂ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿਚ ਉਮਰ ਕੈਦ ਵਿਚ ਤਬਦੀਲ ਕਰ ਦਿੱਤਾ ਗਿਆ ਸੀ।  ਪ੍ਰੋ. ਭੁੱਲਰ ਦੀ ਰਿਹਾਈ ਦੀ ਅਰਜ਼ੀ ਵਾਰ-ਵਾਰ ਰੱਦ ਹੋਣ ਕਾਰਨ ਸਿੱਖ ਜਥੇਬੰਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ। ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇਇਨਸਾਫੀ ਕਰਾਰ ਦਿੱਤਾ ਹੈ।

Admin DoojaPunjab

About Author

You may also like

English News Main News

ਨਿਊਯਾਰਕ ਦੇ ਮਨਪਸੰਦ ਭੋਜਨ ਲਈ ਅੰਤਮ ਗਾਈਡ

There are many variations of passages of Lorem Ipsum available but the majority have suffered alteration in that some injected
Main News

The Business Guide to New York’s Favorite Travel

Grursus mal suada faci lisis Lorem ipsum dolarorit ametion consectetur elit. a Vesti at bulum nec odio aea the dumm