ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪੱਕਣ ’ਤੇ ਆਈ ਝੋਨੇ ਦੀ ਫਸਲ ’ਤੇ ਚੀਨੀ ਵਾਇਰਸ ਦਾ ਹਮਲਾ ਹੋ ਗਿਆ ਹੈ।
ਇਸ ਤੋਂ ਪ੍ਰੇਸ਼ਾਨ ਹੋਏ ਕਿਸਾਨਾਂ ਵਲੋਂ ਫਸਲ ’ਤੇ ਤਰ੍ਹਾਂ-ਤਰ੍ਹਾਂ ਦੀਆਂ ਸਪਰੇਆਂ ਕੀਤੀਆਂ ਜਾ ਰਹੀਆਂ ਹਨ।
ਇਸ ਵਾਇਰਸ ਦੇ ਹਮਲੇ ਕਾਰਨ ਖੇਤਾਂ ਵਿਚ ਖੜ੍ਹੀ ਝੋਨੇ ਦੀ ਫਸਲ ਅਚਾਨਕ ਸੁੱਕਣ ਲੱਗ ਜਾਂਦੀ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵਲੋਂ ਇਸ ਵਾਇਰਸ ਦਾ ਮੁਆਇਨਾ ਕਰਨ ਲਈ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ।
ਖੇਤੀ ਮਾਹਿਰਾਂ ਅਨੁਸਾਰ ‘ਚੀਨੀ ਵਾਇਰਸ’ ਦੀ ਮਾਰ ਹੇਠ ਮਾਨਸਾ ਤੋਂ ਇਲਾਵਾ ਸੰਗਰੂਰ, ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ, ਪਠਾਨਕੋਟ ਅਤੇ ਰੂਪਨਗਰ ਜ਼ਿਲ੍ਹੇ ਆ ਗਏ ਹਨ ਅਤੇ ਇੱਥੇ ਹਜ਼ਾਰਾਂ ਏਕੜ ਰਕਬਾ ਇਸ ਬਿਮਾਰੀ ਦੀ ਲਪੇਟ ’ਚ ਦੱਸਿਆ ਜਾ ਰਿਹਾ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਹੜ੍ਹਾਂ ਦੇ ਪਾਣੀ ਕਾਰਨ ਇਹ ਵਾਇਰਸ ਜ਼ਿਆਦਾ ਫੈਲਣ ਲੱਗਿਆ ਹੈ।
