ਪੰਜਾਬ ਚ ਝੋਨੇ ਦੀ ਅਗੇਤੀ ਲਵਾਈ ਖ਼ਿਲਾਫ਼ ਕੌਮੀ ਟ੍ਰਿਬਿਊਨਲ ਵਿੱਚ ਗੂੰਜ ਪਈ ਹੈ। ਕਿਉਂਕਿ ਭਗਵੰਤ ਮਾਨ ਵਲੋਂ ਪੰਜਾਬ ਦੇ ਹਿੱਤਾਂ ਨੂੰ ਛਿੱਕੇ ਟੰਗ ਕੇ ਸਿਰਫ਼ ਰਾਜਨੀਤੀ ਕੀਤੀ ਜਾ ਰਹੀ ਹੈ। ਕਿਉਂਕਿ ਪੰਜਾਬ ਸਰਕਾਰ ਨੇ ਪਹਿਲੀ ਜੂਨ ਤੋਂ ਝੋਨਾ ਲਾਉਣ ਦੀ ਮੰਨਜ਼ੂਰੀ ਦੇਣ ਦਾ ਫੈਸਲਾ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਇਸ ਵਾਰ ਝੋਨੇ ਦੀ ਲਵਾਈ ਪਹਿਲੀ ਜੂਨ ਤੋਂ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਗੂੰਜ ਨੈਸ਼ਨਲ ਗਰੀਨ ਟ੍ਰਿਬਿਊਨਲ ਤੱਕ ਪੁੱਜ ਗਈ ਹੈ।
ਐਡਵੋਕੇਟ ਐੱਚਸੀ ਅਰੋੜਾ ਨੇ ਕੌਮੀ ਟ੍ਰਿਬਿਊਨਲ ‘ਚ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਖੇਤੀ ਮਾਹਿਰ, ਵਾਤਾਵਰਨ ਪ੍ਰੇਮੀਆਂ ਅਤੇ ਅਰਥਸ਼ਾਸਤਰੀਆਂ ਵੱਲੋਂ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਸੀ। ਹੁਣ ਕਿਸਾਨ ਯੂਨੀਅਨਾਂ ਨੇ ਵੀ ਫ਼ੈਸਲੇ ‘ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਧਿਰਾਂ ਦਾ ਵੱਡਾ ਫ਼ਿਕਰ ਜ਼ਮੀਨੀ ਪਾਣੀ ਦਾ ਡਿੱਗ ਰਿਹਾ ਪੱਧਰ ਹੈ। ਪਿਛਲੇ ਵਰ੍ਹਿਆਂ ਵਿੱਚ ਝੋਨੇ ਦੀ ਲਵਾਈ 15 ਜੂਨ ਤੋਂ ਸ਼ੁਰੂ ਹੁੰਦੀ ਰਹੀ ਹੈ ਪਰ ਇਸ ਵਾਰ ਸਰਕਾਰ ਨੇ ਪਹਿਲੀ ਜੂਨ ਤੋਂ ਝੋਨੇ ਦੀਲਵਾਈ ਕਰਨ ਦਾ ਫ਼ੈਸਲਾ ਕੀਤਾ ਹੈ।
