ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਲ 2025 ਦੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਸਵੀਂ ਕਲਾਸ ਦੇ ਨਤੀਜੇ 28 ਅਪ੍ਰੈਲ ਨੂੰ ਘੋਸ਼ਿਤ ਕੀਤੇ ਜਾ ਰਹੇ ਹਨ, ਜਦੋਂ ਕਿ ਬਾਰ੍ਹਵੀਂ ਜਮਾਤ ਦੇ ਨਤੀਜੇ ਮਹੀਨੇ ਦੇ ਅਖੀਰ ਚ 30 ਅਪ੍ਰੈਲ ਨੂੰ ਘੋਸ਼ਿਤ ਕੀਤੇ ਜਾਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਲਗਭਗ 2.8 ਲੱਖ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ।
ਪੰਜਾਬ ’ਚ 10 ਵੀਂ ਤੇ 12 ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ
