News

ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਵਧਿਆ

ਚੰਡੀਗੜ੍ਹ/ਬਿਊਰੋ ਨਿਊਜ਼- ਪਹਾੜੀ ਇਲਾਕਿਆਂ ਵਿੱਚ ਜ਼ਿਆਦਾ ਮੀਂਹ ਪੈਣ ਤੋਂ ਬਾਅਦ ਪੰਜਾਬ ਦੇ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਇਸ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਹਨ। ਇੱਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਇਹ ਕੰਟਰੋਲ ਰੂਮ 24 ਘੰਟੇ ਕੰਮ ਕਰਨਗੇ ਅਤੇ ਸੰਵੇਦਨਸ਼ੀਲ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਭਾਖੜਾ ਡੈਮ, ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਵਿਚ ਪਾਣੀ ਦਾ ਪੱਧਰ ਦਿਨੋਂ-ਦਿਨ ਵਧਿਆ ਹੈ। ਇਸਦੇ ਚੱਲਦਿਆਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸੁਚੇਤ ਰਹਿਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਕਿਸੇ ਵੀ ਐਮਰਜੈਂਸੀ ਹਾਲਤ ਵਿੱਚ ਸਮੇਂ ਸਿਰ ਚੇਤਾਵਨੀਆਂ ਜਾਰੀ ਕੀਤੀਆਂ ਜਾਣ। ਇਹ ਵੀ ਦੱਸਿਆ ਗਿਆ ਕਿ ਹਰੇਕ ਕੰਟਰੋਲ ਰੂਮ ਇੱਕ ਜੂਨੀਅਰ ਇੰਜਨੀਅਰ ਦੀ ਨਿਗਰਾਨੀ ਹੇਠ ਕੰਮ ਕਰ ਰਿਹਾ ਹੈ।

Admin DoojaPunjab

About Author

You may also like

Main News News

Punjab Vidhan Sabha: ਰਾਜਪਾਲ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਦਾ ਸੰਕਲਪ ਦੁਹਰਾਇਆ

ਵਡੇਰੇ ਜਨਤਕ ਹਿੱਤ ਵਿੱਚ ਸੂਬਾ ਸਰਕਾਰ ਦੀਆਂ ਲੀਹੋਂ ਹਟਵੀਆਂ ਪਹਿਲਕਦਮੀਆਂ ਗਿਣਾਈਆਂ ਕਿਸਾਨਾਂ ਦੇ ਮੁੱਦੇ ’ਤੇ ਸੂਬਾ ਸਰਕਾਰ ਸੰਵੇਦਨਸ਼ੀਲ Punjab Vidhan
Main News News

ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੇ ਕਿਹਾ ਹੈ ਕਿ ਪਟਿਆਲਾ ਵਿਖੇ ਕਰਨਲ ਅਤੇ ਉਸ ਦੇ ਪੁੱਤਰ ਦੇ ਮਾਮਲੇ ਵਿੱਚ ਐੱਸਐੱਸਪੀ ਦਾ ਅਸਤੀਫ਼ਾ ਲਿਆ ਜਾਵੇ।

ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਪਾਰਟੀ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਭਾਰਤੀ ਫੌਜ